

ਸ਼ਹੀਦ ਭਗਤ ਸਿੰਘ ਨਗਰ, 30 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਲ ਅਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਵਾਂ ਸ਼ਹਿਰ ਵਿੱਚ ਅੱਜ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਨੀਤੀ ਦੀਆਂ ਸ਼ਰਤਾਂ ਬਾਰੇ ਜਾਣੂ ਕਰਵਾਇਆ।
ਚੈਕਿੰਗ ਦੌਰਾਨ ਕੈਂਬਰਿਜ ਸਕੂਲ, ਦੋਆਬਾ ਸਿੱਖ ਨੈਸ਼ਨਲ ਸਕੂਲ, ਕੇ ਸੀ ਪਬਲਿਕ ਸਕੂਲ, ਡਾਕਟਰ ਆਸਾਨੰਦ ਸਕੂਲ, ਪ੍ਰਕਾਸ਼ ਮਾਡਲ ਸਕੂਲ, ਟੈਗੋਰ ਮਾਡਲ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਅਤੇ ਆਰ ਐਮ ਬੀ ਡੀ ਏ ਵੀ ਪਬਲਿਕ ਸਕੂਲ ਆਦਿ ਦੀਆਂ ਬੱਸਾਂ ਚੈੱਕ ਕੀਤੀਆਂ ਗਈਆਂ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਦੱਸਿਆ ਕਿ ਬੱਸਾਂ ਦੀ ਚੈਕਿੰਗ ਦਾ ਮਕਸਦ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਨਿਰਧਾਰਤ ਸ਼ਰਤਾਂ ਦੀ ਸਮੀਖਿਆ ਕਰਨਾ ਹੈ । ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਤਕਰੀਬਨ 12 ਸਕੂਲਾਂ ਦੀਆਂ ਕੁੱਲ 20 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ ਸੱਤ ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ ।ਇਸ ਮੌਕੇ ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋ ਸਮੇ-ਸਮੇ ੰਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਣਾ, ਨਿਰਧਾਰਤ ਗਿਣਤੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਸਕੂਲ ਵਾਰਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਹਨਾ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਟਰਾਂਸਪੋਰਟ ਵਿਭਾਗ ਵੱਲੋਂ ਸ੍ਰੀ ਅੰਕੁਸ਼ ਗੋਇਲ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ ਅਤੇ ਆਪਣੀ ਬਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਏ ਆਰ ਟੀ ਓ ਸ਼੍ਰੀਅੰਕੁਸ਼ ਗੋਇਲ, ਸਿੱਖਿਆ ਵਿਭਾਗ ਤੋਂ ਸ਼੍ਰੀ ਸੁਮਿਤ ਸੋਢੀ, ਪੁਲਿਸ ਵਿਭਾਗ ਤੋਂ ਟਰੈਫ਼ਿਕ ਏ ਐਸ ਆਈ ਕਮਲਜੀਤ ਸਿੰਘ, ਕਾਂਸਟੇਬਲ ਰਵਿੰਦਰ ਕੌਰ ਦੇ ਨਾਲ ਨਾਲ ਬਾਲ ਸੁਰੱਖਿਆ ਯੂਨਿਟ ਤੋਂ ਸ਼੍ਰੀਮਤੀ ਸੰਤੋਸ਼ ਡਾਟਾ ਐਂਟਰੀ ਆਪਰੇਟਰ ਵੀ ਮੌਜੂਦ ਸਨ।


