Join
Wednesday, March 25, 2026
Wednesday, March 25, 2026

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ

ਜਲੰਧਰ:

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰ ਵੀਰਵਾਰ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ, ਬਾਗਬਾਨੀ, ਹੁਨਰ ਵਿਕਾਸ, ਡੇਅਰੀ ਵਿਕਾਸ ਅਤੇ ਰੋਜ਼ਗਾਰ ਉੱਤਪਤੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਯਮਤ ਤੌਰ ’ਤੇ ਨਸ਼ਿਆਂ ’ਤੇ ਨਿਰਭਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਿਲ ਕਰਨ ਲਈ ਪ੍ਰੇਰਿਤ ਤੇ ਜਾਗਰੂਕ ਕਰਦਿਆਂ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਤੋਂ ਜਾਣੂ ਕਰਵਾਇਆ ਜਾਵੇ।

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਨਸ਼ਿਆਂ ਦੀਆਂ ਹਾਟਸਪਾਟ ਥਾਵਾਂ ਲਈ ਵਿਕਾਸ ਸਕੀਮਾਂ ਦਾ ਖਾਕਾ ਤਿਆਰ ਕੀਤਾ ਜਾਵੇ, ਤਾਂ ਜੋ ਇਨ੍ਹਾਂ ਖੇਤਰਾਂ ਨੂੰ ਹਰ ਪੱਖੋਂ ਵਿਕਸਿਤ ਕੀਤਾ ਜਾ ਸਕੇ।

Related Articles

LEAVE A REPLY

Please enter your comment!
Please enter your name here

Latest Articles

2

2