Join
Wednesday, March 25, 2026
Wednesday, March 25, 2026

ਲੋਕਾਂ ਦੇ ਆਭਾ ਅਕਾਊਂਂਟ ਬਣਾਉਣ ਦੇ ਨਿਰਧਾਰਤ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ : ਡਾ. ਮਾਨ

ਬਲਾਚੌਰ, (ਜਤਿੰਦਰ ਪਾਲ ਸਿੰਘ ਕਲੇਰ )

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਆਮ ਲੋਕਾਂ ਨੂੰ ਹਸਪਤਾਲ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਸਾਫ-ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦਵਾਈਆਂ ਦੀ ਉਪਲੱਬਧਤਾ, ਲੋਕਾਂ ਦੇ ਆਭਾ ਅਕਾਊਂਟ ਬਣਾਉਣ ਦੇ ਨਿਰਧਾਰਤ ਟੀਚੇ ਨੂੰ ਪ੍ਰਾਪਤ ਕਰਨ ਤੇ ਵੈਕਸੀਨ ਦੇ ਰੱਖ-ਰਖਾਵ  ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਡਾ. ਮਾਨ ਨੇ ਸਿਹਤ ਕੇਂਦਰ ਵਿੱਚ ਆਏ ਮਰੀਜ਼ਾਂ ਨੂੰ ਆਪਣੇ ਆਭਾ ਅਕਾਊਂਂਟ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਰੀਜ਼ਾਂ ਤੋੰ ਫੀਡਬੈਕ ਲਈ, ਜਿਨ੍ਹਾਂ (ਮਰੀਜ਼ਾਂ) ਨੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਸਟਾਫ਼ ਨੂੰ ਸਾਰੇ ਸਿਹਤ ਰਿਕਾਰਡ ਦਾ ਸਹੀ ਢੰਗ ਨਾਲ ਵਰਗੀਕਰਨ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

Related Articles

LEAVE A REPLY

Please enter your comment!
Please enter your name here

Latest Articles

2

2