ਬਲਾਚੌਰ , 4 ਅਗਸਤ ( ਜਤਿੰਦਰ ਪਾਲ ਸਿੰਘ ਕਲੇਰ)
ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਮੇਲਿਆਂ ਅਤੇ ਤਿਉਹਾਰਾਂ ਦੇ ਆਯੋਜਨ ਕੀਤੇ ਤੇ ਕਰਵਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਪਿੰਡ ਅਟਾਲ ਮਜਾਰਾ ਵਿਖੇ ਤੀਆਂ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਪਹੁੰਚਣ ਤੇ ਕੀਤਾ। ਉਹਨਾਂ ਕਿਹਾ ਕਿ ਸੱਭਿਆਚਾਰਕ ਮੇਲੇ ਤੇ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਵਧਾਉਂਦੇ ਹਨ। ਸਥਾਨਕ ਮਹਿਲਾਵਾਂ ਵੱਲੋਂ ਰੰਗ–ਬਿਰੰਗੇ ਪਹਿਰਾਵੇ ਪਾ ਕੇ ਗਿੱਧਾ, ਭੰਗੜਾ ਅਤੇ ਲੋਕ ਗੀਤਾਂ ਰਾਹੀਂ ਤਿਉਹਾਰ ਦੀ ਖੁਸ਼ੀ ਮਨਾਈ ਗਈ। ਸਮਾਗਮ ਦੌਰਾਨ ਕਿੱਤੀ ਗਈਆਂ ਮਨਮੋਹਕ ਪ੍ਰਸਤੁਤੀਆਂ ਨੇ ਸਭ ਦੇ ਮਨ ਮੋਹ ਲਏ।
ਵਿਧਾਇਕਾ ਸੰਤੋਸ਼ ਕਟਾਰੀਆ ਦੀ ਹਾਜ਼ਰੀ ਨੇ ਸਮਾਰੋਹ ਦੀ ਸ਼ਾਨ ਵਧਾਈ ਅਤੇ ਮਹਿਲਾਵਾਂ ਨੂੰ ਤੀਆਂ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ ਦੀ ਪਛਾਣ ਹਨ ਅਤੇ ਇਹਨਾਂ ਰਾਹੀਂ ਸਮਾਜ ‘ਚ ਸਾਂਝ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਹੁੰਦੀ ਹੈ।
ਸਮਾਗਮ ਦੌਰਾਨ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਨੇ ਵੀ ਚੰਗੀ ਭਾਗੀਦਾਰੀ ਨਿਭਾਈ। ਹਰ ਦਿਸ਼ਾ ਤੋਂ ਸਜਿਆ ਪਿੰਡ ਅਟਾਲ ਮਾਜਰਾ ਅੱਜ ਚਮਕ ਰਿਹਾ ਸੀ।
ਇਹ ਤਿਉਹਾਰ ਨਾਰੀ ਸ਼ਕਤੀ, ਖੁਸ਼ਹਾਲੀ ਅਤੇ ਸੱਭਿਆਚਾਰੀ ਮੁੱਲਾਂ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤੀ ਦੇਣ ਵਾਲਾ ਸਾਬਤ ਹੋਇਆ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ।



