Join
Wednesday, March 25, 2026
Wednesday, March 25, 2026

ਰੋਸ ਮੁਜਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ’ਤੇ ਪਾਬੰਦੀ

ਨਵਾਂਸ਼ਹਿਰ, 4 ਅਗਸਤ(ਜਤਿੰਦਰ ਪਾਲ ਸਿੰਘ ਕਲੇਰ )

ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ  ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। 

ਇਹ ਪਾਬੰਦੀ 4 ਅਗਸਤ ਤੋਂ 30 ਸਤੰਬਰ, 2025 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

Related Articles

LEAVE A REPLY

Please enter your comment!
Please enter your name here

Latest Articles

2

2