Join
Wednesday, March 25, 2026
Wednesday, March 25, 2026

ਗੁਰਦਿਆਂ ਦੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਸਪੈਸ਼ਲਿਸਟ ਡਾ. ਵਿਵੇਕ ਗੁੰਬਰ ਦੁਆਰਾ ਕੀਤੇ ਇਲਾਜ ਨੇ 55 ਸਾਲਾ ਔਰਤ ਦੀ ਜਾਨ ਬਚਾਈ

ਨਵਾਂਸ਼ਹਿਰ /ਬੰਗਾ 4 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਗੁਰਦਿਆਂ ਅਤੇ ਫੇਫੜਿਆਂ ਦੀ ਗੰਭੀਰ ਬਿਮਾਰੀ ਪਲਮੋਨੇਰੀ ਅਡੀਮਾ ਅਤੇ ਇਸ ਦੇ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ ਮਰੀਜ਼ ਪਿੰਕੀ ਦੇਵੀ ਉਮਰ 55 ਸਾਲ ਦੀ ਜਾਨ 10 ਦਿਨ ਆਈ ਸੀ ਯੂ ਅਤੇ ਤਿੰਨ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਅਤੇ ਸਮੇਂ ਸਿਰ ਡਾਇਲਸਿਸ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ। ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਦਾ ਇਲਾਜ ਪੰਜਾਬ ਦੇ ਵੱਡੇ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਤੋਂ ਚੱਲ ਰਿਹਾ ਸੀ । ਬਹੁਤ ਗੰਭੀਰ ਹਾਲਤ ਹੋਣ ‘ਤੇ ਮਰੀਜ਼ ਨੂੰ ਉਸਦੇ ਪਰਿਵਾਰ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਲਿਆਂਦਾ ਗਿਆ । ਜਦੋਂ  ਜਾਂਚ ਕੀਤੀ ਗਈ ਤਾਂ ਪਤਾ ਚਲਿਆ ਕਿ ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘੱਟਣ ਕਰਕੇ ਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵੱਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ ‘ਤੇ ਪੈਣ ਕਾਰਨ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ। ਮਰੀਜ਼ ਨੂੰ ਗੁਰਦਿਆਂ ਦੀ ਤਕਲੀਫ ਪਹਿਲਾਂ ਤੋਂ ਹੀ ਚੱਲ ਰਹੀ ਸੀ ਤੇ ਢਾਹਾਂ ਕਲੇਰਾਂ ਹਸਪਤਾਲ ਵਿਚ ਡਾਇਲਸਿਸ ਵੀ ਕੀਤੇ ਗਏ । ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਅੱਧੇ ਘੰਟੇ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ, ਫੌਰੀ ਤੌਰ ’ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀ.ਪੀ.ਆਰ. (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ । ਸੀ.ਪੀ.ਆਰ. ਕਰਨ ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਡਾਕਟਰ ਸਾਹਿਬਾਨ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਏ । ਮਰੀਜ਼ ਨੂੰ ਸਾਹ ਦੇਣ ਲਈ ਵੈਂਟੀਲੇਟਰ ਦੀ ਮਦਦ ਲਈ ਗਈ । ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਪਿੰਕੀ ਦੇਵੀ ਦਾ ਪਹਿਲੇ ਦਸ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼  ਪਿੰਕੀ ਦੇਵੀ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮਰੀਜ਼ ਪਿੰਕੀ ਦੇਵੀ  ਦਾ ਸ਼ਾਨਦਾਰ ਇਲਾਜ ਕਰਨ ਲਈ ਡਾਕਟਰ ਵਿਵੇਕ ਗੁੰਬਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਉਹਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚੱਲ ਰਿਹਾ ਮੈਡੀਕਲ ਵਿਭਾਗ, ਆਧੁਨਿਕ ਆਈ.ਸੀ.ਯੂ., ਆਈ.ਸੀ.ਸੀ.ਯੂ., ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।

Related Articles

LEAVE A REPLY

Please enter your comment!
Please enter your name here

Latest Articles

2

2