ਨਵਾਂਸ਼ਹਿਰ 4 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )
ਮਾਨਯੋਗ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅੰਕੁਰਜੀਤ ਸਿੰਘ (ਆਈ ਏ ਐਸ) ਜੀ ਵੱਲੋ ਪ੍ਰੋਜੇਕਟ ਜੀਵਨ ਜੋਤ 2.0 ਨੂੰ ਲਾਗੂ ਕਰਨ ਲਈ ਜਿਲੇ ਵਿੱਚ ਬਾਲ ਭਿਖਿਆ ਖਿਲਾਫ ਚਲ ਰਹੀ ਮੁਹਿੰਮ ਅਧੀਨ ਅੱਜ ਮਿਤੀ 04 ਅਗਸਤ 2025 ਨੂੰ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਅਤੇ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਪ੍ਰਧਾਨਗੀ ਹੇਠ ਜਿਲਾ ਨਵਾਂ ਸ਼ਹਿਰ ਅਧੀਨ ਬਸ ਸਟੈਂਡ , ਕੋਠੀ ਰੋਡ, ਬੰਗਾ ਰੋਡ, ਚੰਡੀਗੜ ਰੋਡ ਤੇ ਬਾਲ ਭਿਖਿਆ ਖਿਲਾਫ ਚੈਕਿੰਗ ਕੀਤੀ ਅਤੇ ਟੀਮ ਵੱਲੋਂ ਚੈਕਿੰਗ ਦੌਰਾਨ 18 ਸਾਲ ਤੋਂ ਘੱਟ ਉਮਰ ਦੇ ਦੋ ਬੱਚਿਆਂ (ਉਮਰ ਤਕਰੀਬਨ 9 ਅਤੇ 10 ਸਾਲ) ਨੂੰ ਰੈਸਕਿਊ ਕੀਤਾ ਗਿਆ। ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦਫਤਰ ਵਿਖੇ ਬੱਚਿਆਂ ਦੀ ਕੋਂਸਲਿੰਗ ਕੀਤੀ ਗਈ ਅਤੇ ਬਚਿਆਂ ਨੂੰ ਬਾਲ ਭਲਾਈ ਕਮੇਟੀ ਦਫਤਰ ਵਿਖੇ ਪੇਸ਼ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ।ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਤਿੱਖਿਆਂ ਨੂੰ ਜੜ ਤੋਂ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਵਿੱਚ ਪੈਸੇ ਨਾ ਦਿੱਤੇ ਜਾਣ ਬਲਕਿ ਉਨਾਂ ਦੇ ਮਾਂ ਪਿਓ ਦੀ ਕੋਂਸਲਿੰਗ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿੱਚ ਪੜ੍ਹਨ ਲਈ ਭੇਜਣ। ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪੋਂਸਰਸ਼ਿਪ ਸਕੀਮ ਸਬੰਧੀ ਵੀ ਜਾਣੂ ਕਰਵਾਇਆ ਗਿਆ ਜਿਸ ਦੇ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਪ੍ਰਤੀ ਮਹੀਨਾ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਬਸ ਸਟੈਂਡ ਤੇ ਮੋਜੂਦ ਟੈਕਸੀ ਡਰਾਈਵਰਾਂ ਅਤੇ ਆਮ ਜਨਤਾ ਨੂੰ ਅੱਜ ਕਲ ਬੱਚਿਆ ਨਾਲ ਹੋ ਰਹੇ ਹਰ ਤਰਹਾਂ ਦੇ ਸੋਹਣ ਬਾਰੇ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿਖਿਆ ਵਿੱਚ ਲੱਗਿਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 309 ਦੂਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਅਤੇ ਕਾਂਤਾ ਆਊਟਰੀਚ ਵਰਕਰ, ਪੁਲਿਸ ਵਿਭਾਗ ਤੋਂ ਮੇਹਰ ਚੰਦ ਏ ਐਸ ਆਈ ਅਤੇ ਸੁਰਜੀਤ ਸਿੰਘ ਦੇ ਨਾਲ ਨਾਲ ਸਿੱਖਿਆ ਵਿਭਾਗ ਤੋਂ ਪ੍ਰਾਇਮਰੀ ਟੀਚਰ ਮੋਹਿਤ ਗੁੰਬਰ ਮੌਜੂਦ ਸਨ।


