Join
Wednesday, March 25, 2026
Wednesday, March 25, 2026

ਬਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਤੇ ਕੀਤੀ ਸਖ਼ਤਾਈ, ਦੋ ਸਕੂਲੀ ਬਸਾਂ ਦੇ ਕਟੇ ਚਲਾਨ

ਨਵਾਂਸ਼ਹਿਰ 5 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰਜੀਤ ਸਿੰਘ (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਨਵਾਂ ਸ਼ਹਿਰ ਜਿਲ੍ਹੇ ਦੇ ਬੰਗਾ ਬਲਾਕ ਵਿਖੇ ਮਿਤੀ 05 ਅਗਸਤ 2025 ਨੂੰ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ ਅਤੇ ਸਕੂਲੀ ਬਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪੋਲੀਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਕਰਵਾਇਆ ਗਿਆ। ਚੈਕਿੰਗ ਦੌਰਾਨ ਕੈਂਬਰਿਜ ਸਕੂਲ, ਸਤਲੁੱਜ ਪਬਲਿਕ ਸਕੂਲ, ਭਗਵਾਨ ਮਹਾਂਵੀਰ ਸਕੂਲ, ਸੈਂਟ ਸੋਲਜਰ ਸਕੂਲ ਅਤੇ ਗੁਰੂ ਨਾਨਕ ਮਿਸ਼ਨ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 6 ਸਕੂਲਾਂ ਦੀਆਂ ਕੁੱਲ 7 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 2 ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ ।ਇਸ ਮੌਕੇ  ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।  ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋ ਸਮੇ-ਸਮੇ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾ ਦੇ  ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ,  ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਸਕੂਲ ਵਾਰਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਹਨਾ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ।  ਟਰਾਂਸਪੋਰਟ ਵਿਭਾਗ ਵੱਲੋਂ ਸ੍ਰੀ ਇੰਦਰਪਾਲ ਸਿੰਘ ਆਰ ਟੀ ਉ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ।  ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ  ਅਤੇ ਆਪਣੀ ਬਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ, ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈ ਸੀ, ਸ੍ਰੀ ਇੰਦਰਪਾਲ ਸਿੰਘ ਰੀਜਨਲ ਟਰਾਂਸਪੋਰਟ ਅਫਸਰ, ਸਿੱਖਿਆ ਵਿਭਾਗ ਤੋਂ ਸ਼੍ਰੀ ਬਲਜੀਤ ਕੁਮਾਰ ਹੈਡ ਮਾਸਟਰ, ਪੁਲਿਸ ਵਿਭਾਗ ਤੋਂ ਟਰੈਫ਼ਿਕ ਇੰਚਾਰਜ ਏ ਐਸ ਆਈ ਜਸਵਿੰਦਰ ਪਾਲ ਸਿੰਘ, ਏ ਐਸ ਆਈ ਸੁਖਦੇਵ ਸਿੰਘ ਦੇ ਨਾਲ ਨਾਲ  ਬਾਲ ਸੁਰੱਖਿਆ ਯੂਨਿਟ ਤੋਂ ਦੀਪਕ ਕੇਸ ਵਰਕਰ ਚਾਇਲਡ ਲਾਈਨ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2