Join
Friday, March 13, 2026
Friday, March 13, 2026

ਉੱਤਰਕਾਸ਼ੀ ਵਿੱਚ ਬੱਦਲ ਫਟਣ ਕਾਰਨ ਭਾਰੀ ਤਬਾਹੀ, 4 ਦੀ ਮੌਤ, 50 ਤੋਂ ਵੱਧ ਲਾਪਤਾ

ਉੱਤਰਕਾਸ਼ੀ: ਬੀਤੇ ਦਿਨ ਉਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਖੀਰ ਗੰਗਾ ਨਦੀ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ। ਤੇਜ਼ ਵਹਾਅ ਨਾਲ ਆਏ ਮਲਬੇ ਨੇ ਬਾਜ਼ਾਰ, ਕਈ ਇਮਾਰਤਾਂ, ਹੋਟਲਾਂ ਅਤੇ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹੁਣ ਤੱਕ 4 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਜਦੋਂ ਕਿ 50 ਤੋਂ ਵੱਧ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਸਥਾਨਕ ਪ੍ਰਸ਼ਾਸਨ, ਪੁਲਿਸ, ਐਸਡੀਆਰਐਫ, ਐਨਡੀਆਰਐਫ, ਫੌਜ ਅਤੇ ਆਈਟੀਬੀਪੀ ਦੀਆਂ ਟੀਮਾਂ ਜੰਗੀ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।

ਉਨ੍ਹਾਂ ਨੇ X ‘ਤੇ ਲਿਖਿਆ, ਧਾਰਲੀ (ਉੱਤਰਕਾਸ਼ੀ) ਖੇਤਰ ਵਿੱਚ ਬੱਦਲ ਫਟਣ ਕਾਰਨ ਹੋਏ ਭਾਰੀ ਨੁਕਸਾਨ ਦੀ ਖ਼ਬਰ ਹੁਤ ਦੁਖਦਾਈ ਹੈ। SDRF, NDRF ਅਤੇ ਜ਼ਿਲ੍ਹਾ ਪ੍ਰਸ਼ਾਸਨ ਜੰਗੀ ਪੱਧਰ ‘ਤੇ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਧਾਮੀ ਨਾਲ ਗੱਲ ਕੀਤੀ ਅਤੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਥਿਤੀ ਬਾਰੇ ਪੁੱਛਿਆ ਅਤੇ ਸਹਾਇਤਾ ਲਈ ਨਿਰਦੇਸ਼ ਦਿੱਤੇ।

Related Articles

LEAVE A REPLY

Please enter your comment!
Please enter your name here

Latest Articles