ਬਲਾਚੌਰ 6 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )
ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪਿੰਡਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਿੰਡ ਠਠਿਆਲਾ ਬੇਟ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨਾਲ ਗੱਲ ਕਰਕੇ ਕਾਰਜਾਂ ਦੀ ਗਤੀ ਤੇ ਗੁਣਵੱਤਾ ਦੇ ਮਾਮਲੇ ਨੂੰ ਪਰਖਿਆ। ਕਟਾਰੀਆ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਤੋਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਪਿੰਡ ਵਾਸੀਆਂ ਨੇ ਮੁੱਖ ਸਮੱਸਿਆਵਾਂ ਉਪਰ ਚਰਚਾ ਕੀਤੀ।
ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਅਸ਼ੋਕ ਕਟਾਰੀਆ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪਾਰਟੀ ਵੱਲੋਂ ਇਹ ਮਾਮਲੇ ਤੁਰੰਤ ਅਧਿਕਾਰਤ ਵਿਭਾਗਾਂ ਕੋਲ ਪਹੁੰਚਾਏ ਜਾਣਗੇ ਅਤੇ ਜਲਦ ਤੋਂ ਜਲਦ ਹੱਲ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮਕਸਦ ਹਰ ਪਿੰਡ ਤੱਕ ਵਿਕਾਸ ਪਹੁੰਚਾਉਣਾ ਅਤੇ ਜਨਤਾ ਦੀ ਭਲਾਈ ਲਈ ਕੰਮ ਕਰਨਾ ਹੈ।
ਪਿੰਡ ਵਾਸੀਆਂ ਨੇ ਅਸ਼ੋਕ ਕਟਾਰੀਆ ਦਾ ਤਹਿ ਦਿਲੋਂ ਸਵਾਗਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਰਨਵੀਰ ਸਿੰਘ ਜੱਟਪੁਰ ਅਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ।



