ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ
ਬਲਾਚੌਰ, 7 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਅੱਜ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ।
ਇਸ ਮੌਕੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਬੱਚਿਆਂ ਨੂੰ ਸਾਫ਼-ਸਫਾਈ, ਪੋਸ਼ਣ ਅਤੇ ਸਮੇਂ-ਸਿਰ ਇਲਾਜ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਹਜ਼ਾਰਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖੁਰਾਕ ਘਟਣ ਕਾਰਨ ਸਰੀਰਕ ਕਮਜ਼ੋਰੀ, ਖੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜਚਿੜਾਪਣ ਦੇਖਣ ਵਿਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿੱਚ ਖੂਨ ਦੀ ਕਮੀ ਨਾਲ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਾਧੇ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਤੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘਟ ਜਾਂਦੀ ਹੈ, ਇਸ ਲਈ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਐਲਬੈਂਡਾਜੋਲ ਗੋਲੀਆਂ ਖੁਆਉਣੀਆਂ ਬਹੁਤ ਜ਼ਰੂਰੀ ਹਨ।
ਇਸ ਮੌਕੇ ਡਾ. ਚਰਨਦੀਪ ਮੌਜੀ, ਡਾ. ਸੁਦੇਸ਼ ਕੁਮਾਰ ਤੇ ਡਾ. ਰੇਨੂੰ ਸੈਣੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬਲਾਕ ਬਲਾਚੌਰ ਦੇ ਸਰਕਾਰੀ ਤੇ ਪੑਾਈਵੇਟ ਸਕੂਲਾਂ ਤੋਂ ਇਲਾਵਾ ਆਂਗਣਵਾੜੀ ਦੇ ਕੁੱਲ 41285 ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਉਣ ਦਾ ਟੀਚਾ ਰੱਖਿਆ ਗਿਆ ਸੀ, ਪਰ ਅੱਜ 32616 ਬੱਚਿਆਂ ਨੂੰ ਕਵਰ ਕਰ ਲਿਆ ਗਿਆ ਹੈ ਅਤੇ ਬਾਕੀ ਰਹਿੰਦੇ ਬੱਚਿਆਂ ਨੂੰ ਮੌਪਅੱਪ ਦਿਵਸ ਮੌਕੇ 14 ਅਗਸਤ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਓਂਕਾਰ ਨਾਥ, ਰੀਨਾ ਭਾਟੀਆ, ਬਲਜੀਤ ਕੌਰ ਤੇ ਮਾਸਟਰ ਰਣਬੀਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


