Join
Wednesday, March 25, 2026
Wednesday, March 25, 2026

ਵਿਦਿਆਰਥੀਂਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਨਾ ਅਤਿ ਜਰੂਰੀ ਹੈ  :- ਚਮਨ ਸਿੰਘ

ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ

ਨਵਾਂਸ਼ਹਿਰ 7 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )

ਸਰਕਾਰੀ  ਸੀਨੀ. ਸਕੈਡੰਰੀ ਸਮਾਰਟ ਸਕੂਲ, ਬਾਗੋਵਾਲ(ਬਲਾਚੌਰ) ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” , “ਯੁੱਧ ਨਸ਼ਿਆ ਵਿਰੁੱਧ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਮਨਦੀਪ ਕੌਰ(ਇੰਚਾਰਜ) ਨੇ ਕੀਤੀ।

ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ  ਅਤੇ ਸਟਾਫ  ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਰੈੱਡ ਕਰਾਸ ਦੀ ਸਥਾਪਨਾ ਬਾਰੇ ਦੱਸਿਆ ਅਤੇ ਰੈੱਡ ਕਰਾਸ ਦੀ ਸਥਾਪਨਾ ਦੇ ਬਾਨੀ ਹੈਨਰੀ ਡਿਊਨਾ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਦੱਸਿਆ । ਉਨਾ ਨੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਵੀ ਦੱਸਿਆ ਕਿ ਉਨਾਂ ਨੇ ਯੁੱਧ ਦੌਰਾਨ ਜਖਮੀ ਲੋਕਾਂ ਨੂੰ ਪਾਣੀ ਪਿਲਾਇਆ ਅਤੇ ਸਰਬਤ ਦੇ ਭਲੇ ਦੀ ਗੱਲ ਕੀਤੀ। ਉਨਾ ਨੇ ਨਸ਼ੇ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਹੁਣ ਸਕੂਲਾਂ ਦੇ ਵਿਦਿਆਰਥੀ ਵੀ ਨਸ਼ੇ ਦੀ ਲਪੇਟ ਵਿੱਚ ਆਉਣਾ ਸ਼ੁਰੂ ਹੋ ਗਏ ਹਨ, ਕਿਉਕਿ ਜਦੋਂ ਨੌਜਵਾਨ ਨਸ਼ੇ ਦੇ ਇਲਾਜ ਲਈ ਕੇਂਦਰ ਵਿੱਚ ਆਉਦੇ ਹਨ, ਤਾਂ ਕੁੱਝ ਨੌਜਵਾਨਾਂ ਨਾਲ ਗੱਲਬਾਤ ਦੌਰਾਨ ਇਹ ਪਾਇਆ ਗਿਆ ਉਹ ਸਕੂਲ ਵਿੱਚ ਪੜਦੇ ਸਮੇਂ  ਹੀ ਨਸ਼ੇ ਦੇ ਆਦੀ ਹੋ ਗਏ ਸਨ। ਇਸ ਕਰਕੇ ਇਹ ਜਰੂਰੀ ਹੈ ਕਿ ਅਸੀ ਆਪਣੇ ਸਕੂਲ ਪੜਦੇ ਬੱਚਿਆਂ ਨੂੰ ਨਸ਼ੇ ਤੋਂ ਬਚਾਈਏ , ਇਹ ਸਿਰਫ ਬੱਚਿਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਹੀ ਨਸ਼ੇ ਤੋਂ ਦੂਰ ਰੱਖ ਸਕਦੇ ਹਾਂ। ਉਨਾ ਨੇ ਕਿਹਾ ਵਿਦਿਆਰਥੀ ਜੀਵਨ ਵਿੱਚ ਬਹੁਤ ਸਮੱਸਿਆਵਾਂ ਆਉਦੀਆਂ ਹਨ, ਇਸ ਸਬੰਧੀ ਬੱਚੇ ਆਪਣੇ ਮਾਤਾ ਪਿਤਾ ਜਾ ਅਧਿਆਪਕਾਂ ਨਾਲ ਸਾਂਝ ਕਰਨ.। ਕਈ ਵਾਰ ਬੱਚੇ ਜਾਣੇ ਅਣਜਾਣੇ ਵਿੱਚ ਜਾਂ ਕਿਸੇ ਬਹਿਕਾਵੇ ਵਿੱਚ ਆ ਕੇ ਨਸ਼ੇ ਦੀ ਵਰਤੋਂ ਕਰਨ ਲਗ ਜਾਦੇ ਹਨ, ਜਿਸ ਨਾਲ ਬੀੜੀ , ਸਿਗਰਟ ਦੀ ਵਰਤੋਂ ਨਾਲ ਹੈਰੋਇਨ ਵਰਗੇ ਨਸ਼ੇ ਕਰਨੇ ਸ਼ੁਰੂ ਕਰ ਦਿੰਦੇ ਹਨ। ਉਨਾ ਨੇ ਕਿਹਾ ਕਿ ਕਈ ਬੱਚੇ ਬਾਜਾਰ ਵਿੱਚ ਆਮ ਵਿਕ ਰਹੀਆਂ ਕੋਲਡ ਡਰਿਕ ਦੀ ਵਰਤੋਂ ਕਰਦੇ ਹਨ, ਜਿਸ ਵਿੱਚ ਕੈਫੀਨ ਨਾਮ ਦੇ ਵਸਤਾਂ ਦੀ ਵਰਤੋਂ ਕੀਤੀ ਹੈ ਜੋ ਕਿ ਬਹੁਤ ਹੀ ਹਾਨੀ ਕਾਰਕ ਹੈ। ਉਨਾ ਨੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਸਕੂਲ ਦੀ ਪੜਾਈ ਦੇ ਨਾਲ ਨਾਲ ਨਸ਼ਿਆ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੂੰ ਕਿਹਾ ਕਿ ਮਾਤਾ ਪਿਤਾ ਆਪਣੇ ਸਕੂਲ ਪੜਦੇ ਬੱਚਿਆਂ ਦੀ ਸਕੂਲ ਵਿੱਚ ਹੋਣ ਵਾਲੀਆਂ ਮੀਟਿੰਗ ਵਿੱਚ ਜਰੂਰ ਸ਼ਾਮਿਲ ਹੋਣ, ਜਿਸ ਨਾਲ ਸਾਨੂੰ ਬੱਚੇ ਦੀ ਪੜਾਈ ਦੇ ਬਾਰੇ ਵੀ ਪਤਾ ਚਲੇ। ਉਨਾਂ ਨੇ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨਾ ਨੇ ਕਿਹਾ ਕਿ ਆਪਣੇ ਆਪ ਨੂੰ ਤੰਦਰੁਸਤ ਰੱਖੋ ਅਤੇ ਮਾਨਸਿਕ ਸਿਹਤ ਦਾ ਵੀ ਖਿਆਲ ਰੱਖੋ। ਬੱਚਿਆ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ ਤੇ ਆਪਣੇ ਸ਼ਹੀਦ ਯੋਧਿਆ, ਗੁਰੂਆਂ , ਪੀਰਾਂ ਰਹਿਬਰਾਂ ਦੇ ਇਤਿਹਾਸ ਦੇ ਜੁੜਨਾ ਚਾਹੀਦਾ ਹੈ, ਜਿਸ ਨਾਲ ਬੱਚੇ ਆਪਣੇ ਸੱਭਿਆਰਚਾਰ ਨਾਲ ਜੁੜ ਸਕਣ ਅਤੇ ਨਸ਼ੇ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬੱਚ ਸਕਣ। ਉਨਾ ਨੇ  ਕਿਹਾ ਕਿ ਬੱਚੇ ਨਸ਼ਾ ਮੁਕਤ ਦੀ ਸ਼ੁਰੂਆਤ ਆਪਣੇ ਘਰ ਤੋਂ ਸ਼ੁਰੂ ਕਰਨ ਤਾਂ ਹੀ ਪੰਜਾਬ ਨੂੰ ਅਸੀ ਨਸ਼ਾ ਮੁਕਤ ਕਰ ਸਕਦੇ ਹਾਂ। ਅੰਤ ਵਿੱਚ ਉਨਾ ਨੇ ਵਿਦਿਆਰਥੀਆਂ ਅਤੇ ਅਧਿਆਪਕ ਸਮੇਤ ਨਸ਼ਿਆਂ ਦੇ ਵਿਰੋਧ ਵਿੱਚ ਸੁਹੰ ਚੁੱਕੀ ਅਤੇ ਸਾਰੇ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਕਦੇ ਵੀ ਆਪਣੀ ਜਿੰਦਗੀ ਵਿੱਚ ਨਸ਼ੇ ਨਹੀਂ ਕਰਨਗੇ।

ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।

ਇਸ ਮੌਕੇ ਤੇ ਸ਼੍ਰੀ ਗੁਰਬਖਸ਼ ਸਿੰਘ(ਅਧਿਆਪਕ) ਨੇ ਨਸ਼ੇ ਦੇ ਪ੍ਰਤੀ ਜਾਣਕਾਰੀ ਸਾਂਝੀ ਕੀਤੀ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਤੇ ਕਿਹਾ ਸਾਨੂੰ ਟੀਮ ਵਲੋਂ ਦਿੱਤੇ ਸੁਝਾਅ ਨੂੰ ਜਿੰਦਗੀ ਵਿੱਚ ਲਾਗੂ ਕਰਨਾ ਚਾਹੀਦਾ ਹੈ। ਇਸ ਮੌਕੇ ਤੇ  ਸਕੂਲ ਦੇ 200 ਤੋਂ ਵੱਧ ਵਿਦਿਆਰਥੀ ਅਤੇ ਸਟਾਫ ਮੈਂਬਰ ਹਰਮੇਸ਼ ਸਿੰਘ ਕੈਂਪਸ ਮੈਨੇਜਰ , ਸੁਮਨ ਲਤਾ, ਰਮਨਜੀਤ ਅਤੇ ਹੋਰ ਕਰਮਚਾਰੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2