Join
Wednesday, March 25, 2026
Wednesday, March 25, 2026

ਐਸ.ਡੀ.ਐਮ ਕ੍ਰਿਤਿਕਾ ਗੋਇਲ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਧੁਸੀ ਬੰਨ੍ਹਾਂ ਦਾ ਲਿਆ ਜਾਇਜਾ

ਬਲਾਚੌਰ , 8 ਅਗਸਤ – (ਜਤਿੰਦਰ ਪਾਲ ਸਿੰਘ ਕਲੇਰ ) ਉਪ ਮੰਡਲ ਮੈਜਿਸਟਰੇਟ ਕ੍ਰਿਤਿਕਾ ਗੋਇਲ ਨੇ ਪਿੰਡ ਤਾਜੋਵਾਲ, ਕਾਠਗੜ੍ਹ, ਕਿਸ਼ਨਪੁਰ, ਏ.ਡੀ.ਬੀ. ਪਰਾਗਪੁਰ, ਦੁਗਰੀ ਬੇਟ , ਖੋਜਾ ਬੇਟ, ਔਲੀਆਪੁਰ ਦਾ ਦੌਰਾ ਕਰਕੇ ਧੁੱਸੀ ਬੰਨ੍ਹਾਂ ਦਾ ਜਾਇਜ਼ਾ ਲਿਆ। 

ਐਸ. ਡੀ. ਐਮ. ਕ੍ਰਿਤਿਕਾ ਗੋਇਲ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਧੁੱਸੀ ਬੰਨ੍ਹਾਂ ਦਾ ਦੌਰਾ ਕਰਦਿਆਂ ਸਬ ਡਵੀਜ਼ਨ ਵਿੱਚ ਪੈਂਦੇ ਸਤਲੁਜ ਦਰਿਆ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਸੰਭਾਵੀ ਹਾਲਾਤ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਬਰਸਾਤਾਂ ਦੌਰਾਨ ਗੁਆਂਢੀ ਸੂਬੇ ਹਿਮਾਚਲ ਅਤੇ ਸਥਾਨਕ ਪੱਧਰ ‘ਤੇ ਪਾਣੀ ਦਾ ਪੱਧਰ ਵਧਣ ਕਾਰਨ ਸੰਭਾਵੀ ਹੜ੍ਹਾਂ ਦੇ ਖਤਰੇ ਬਾਰੇ ਪਿੰਡਾਂ ਦੇ ਸਰਪੰਚਾਂ, ਮੁਹਤਬਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਜੇਕਰ ਕਿਸੀ ਵੀ ਤਰ੍ਹਾਂ ਦੇ ਖਤਰੇ ਦੀ ਸੰਭਾਵਨਾ ਪੈਦਾ ਹੁੰਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਨਾਲ ਰਾਬਤਾ ਕੀਤਾ ਜਾਵੇ।  ਇਸ ਮੌਕੇ ‘ਤੇ ਉਨ੍ਹਾਂ ਦਰਿਆ ਸਤਲੁਜ ਦੇ ਧੁਸੀ ਬੰਨ੍ਹਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਡਰੇਨੇਜ ਅਤੇ ਹੋਰਨਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Related Articles

LEAVE A REPLY

Please enter your comment!
Please enter your name here

Latest Articles

2

2