ਨਵਾਂਸ਼ਹਿਰ 8 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਵੱਲੋਂ ਭਲਕੇ ਨਵੇਂ ਬੋਰਡਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਸ ਵਿੱਚ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਗੁੱਜਰ ਵੈਲਫੇਅਰ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ| ਇਸ ਮੌਕੇ ਤੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ਼ ਨਿਭਾਉਣਗੇ| ਬ੍ਰਿਗੇਡੀਅਰ ਰਾਜਕੁਮਾਰ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਗੁੱਜਰ ਸਮਾਜ ਦੀ ਭਲਾਈ ਅਤੇ ਉਥਾਨ ਲਈ ਵਿਸ਼ੇਸ਼ ਯਤਨ ਕਰਨਗੇ ਅਤੇ ਗੁੱਜਰ ਸਮਾਜ ਦੀਆਂ ਮੁੱਖ ਮੰਗਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਵਾਂਗਾ ਇਸ ਮੌਕੇ ਤੇ ਉਹਨਾਂ ਨੇ ਸਮੂਹ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ|


