ਨਵਾਂਸ਼ਹਿਰ /ਕਾਠਗੜ੍ਹ 11 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ਨਵਾਂਸ਼ਹਿਰ )-ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਥਾਣਾ ਕਾਠਗੜ੍ਹ ਦੇ ਐਸਐਚਓ ਅਭਿਸ਼ੇਕ ਸ਼ਰਮਾ ਨੇ 15 ਅਗਸਤ ਆਜ਼ਾਦੀ ਦਿਵਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਕਸਬੇ ਵਿੱਚ ਚੌਕਸੀ ਵਧਾਈ ਗਈ ਹੈ | ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਕਿਆ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਪੁਲਿਸ ਹਰ ਵੇਲੇ ਤਿਆਰ ਹੈ | ਉਨ੍ਹਾਂ ਨੇ ਕਿਹਾ ਕਿ ਪੁਲਿਸ ਦੇ ਵੱਲੋਂ ਸ਼ਰਾਰਤੀ ਤੱਤਵਾਂ ਤੇ ਸਮਾਜ ਵਿਰੋਧੀ ਅਨਸਰਾਂ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਮਾਹੌਲ ਨੂੰ ਖਰਾਬ ਨਹੀ ਹੋਣ ਦਿੱਤਾ ਜਾਵੇਗਾ | ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕੋਈ ਸ਼ੱਕੀ ਵਿਆਕਤੀ ਜਾ ਵਸਤੂ ਦਿਖਾਈ ਦਿੰਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਥਾਣੇ ਦਿੱਤੀ ਜਾਵੇ | ਕਿਸੇ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਕੋਈ ਇਜਾਜਤ ਨਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਨੂੰ ਜਾਰੀ ਰੱਖਣ ਲਈ ਪੁਲਿਸ ਵੱਲੋਂ ਨਸ਼ਾ ਰੋਕੋ ਅਭਿਆਨ ਵਿੱਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ |


