Join
Wednesday, March 25, 2026
Wednesday, March 25, 2026

ਨੌਜਵਾਨਾਂ ਨੂੰ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਲਈ ਵਿਸ਼ੇਸ਼ ਵਰਕਸ਼ਾਪ ਆਯੋਜਿਤ

ਡਿਜੀਟਲ ਇੰਡੀਆ, ਮੁਦਰਾ ਯੋਜਨਾ, ਸਕਿੱਲ ਇੰਡੀਆ ਅਤੇ ਸਵੱਛ ਭਾਰਤ ‘ਤੇ ਵਿਦਿਆਰਥੀਆਂ ਨੂੰ ਮਿਲੀ ਵਿਸਥਾਰ ਜਾਣਕਾਰੀ

ਨਵਾਂਸ਼ਹਿਰ, 11 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਮੇਰਾ ਯੁਵਾ ਭਾਰਤ ਦੇ ਜ਼ਿਲ੍ਹਾ ਯੂਥ ਅਫ਼ਸਰ ਵੰਦਨਾ ਲੌ ਦੀ ਅਗਵਾਈ ਹੇਠ ਅੱਜ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਫਲੈਗਸ਼ਿਪ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਇੱਕ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕੀਤੀ ਗਈ।

ਇਹ ਸੈਮੀਨਾਰ ਕਾਲਜ ਦੀ ਪ੍ਰਿੰਸੀਪਲ ਗੀਤਾਂਜਲੀ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਪ੍ਰੀਆ ਬਾਵਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਵਾਈਸ ਪ੍ਰਿੰਸੀਪਲ ਪ੍ਰੀਆ ਬਾਵਾ ਨੇ ਮਹਿਮਾਨਾਂ, ਵਿਦਿਆਰਥੀਆਂ ਅਤੇ ਸਟਾਫ਼ ਦਾ ਸਵਾਗਤ ਕਰਦੇ ਹੋਏ ਸੈਮੀਨਾਰ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ।

ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਦਫ਼ਤਰ ਤੋਂ ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਨੇ ਡਿਜੀਟਲ ਇੰਡੀਆ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਈ-ਗਵਰਨੈਂਸ ਅਤੇ ਸਰਕਾਰੀ ਸੇਵਾਵਾਂ ਦੀ ਡਿਜੀਟਲ ਪਹੁੰਚ ‘ਤੇ ਚਰਚਾ ਕੀਤੀ। ਉਦਯੋਗ ਅਤੇ ਵਪਾਰ ਵਿਭਾਗ ਦੇ ਬਲਾਕ ਅਫ਼ਸਰ ਸ. ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਉਦੇਸ਼, ਲਾਭ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਕੰਪਿਊਟਰ ਵਿਭਾਗ ਦੀ ਮੁਖੀ ਮਿਸ ਪ੍ਰਿਆਂਕਾ ਨੇ ਸਕਿੱਲ ਇੰਡੀਆ ਯੋਜਨਾ ਅਧੀਨ ਪੇਸ਼ੇਵਰ ਤਾਲੀਮ ਅਤੇ ਰੋਜ਼ਗਾਰ ਯੋਗਤਾ ਦੇ ਵਿਕਾਸ ‘ਤੇ ਜ਼ੋਰ ਦਿੱਤਾ। ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਸੋਨੀਆ ਨੇ ਵਿਦਿਆਰਥੀਆਂ ਨੂੰ ਸਵੱਛ ਭਾਰਤ ਅਭਿਆਨ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਮੇਰਾ ਯੁਵਾ ਭਾਰਤ ਦੀ ਡਿਪਟੀ ਡਾਇਰੈਕਟਰ ਅਤੇ ਜ਼ਿਲ੍ਹਾ ਯੂਥ ਅਫ਼ਸਰ ਵੰਦਨਾ ਲੌ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਵਿਕਾਸ ਲਈ ਚਲਾਈਆਂ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਲੈਣ, ਤਾਂ ਜੋ ਵਿਅਕਤੀਗਤ ਅਤੇ ਸਮਾਜਕ ਵਿਕਾਸ ਸੰਭਵ ਹੋ ਸਕੇ।

ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਜੇ ਕਿਸੇ ਨੂੰ ਸਕੀਮਾਂ ਦਾ ਲਾਭ ਲੈਂਦਿਆਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਵਿਭਾਗ ਨਾਲ ਸੰਪਰਕ ਕਰਕੇ ਤੁਰੰਤ ਹੱਲ ਪ੍ਰਾਪਤ ਕਰ ਸਕਦੇ ਹਨ।

Related Articles

LEAVE A REPLY

Please enter your comment!
Please enter your name here

Latest Articles

2

2