ਨਵਾਂਸ਼ਹਿਰ 11 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਕੀਤੇ ਗਏ ਸਮੂਹ ਮੈਂਬਰਾਂ ਦੇ ਡੈਲੀਗੇਟਾਂ ਦੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਹੋਈ ਭਾਰੀ ਇੱਕਤਰਾ ਦੌਰਾਨ ਡੈਲੀਗੇਟਾਂ ਵੱਲੋਂ ਸਰਬਸੰਮਤੀ ਨਾਲ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਨੂੰ ਚੁਣੇ ਜਾਨ ਇਸ ਇਲਾਕੇ ਦੇ ਸਮੂਹ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਦੁਭਾਲੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਸਹੀ ਮਾਇਨਿਆਂ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪੂਨਰ ਸੂਰਜੀਤੀ ਹੋਈ ਹੈ ਜਿਸ ਨਾਲ ਅਕਾਲੀ ਵਰਕਰਾਂ ਦਾ ਮਨੋਬਲ ਹੋਰ ਵੀ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਗਏ ਆਗੂਆਂ ਵੱਲੋਂ ਆਮ ਲੋਕਾਂ ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇਗਾ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਵੀ ਬੁਲੰਦੀਆਂ ਛੂਹੇ ਗਾ।ਇਸ ਅਵਤਾਰ ਸਿੰਘ ਸਾਹਦੜਾ, ਰਿੰਕੂ ਚਾਂਦਪੁਰੀ, ਤੇਜਵਿੰਦਰ ਸਿੰਘ, ਮਲਕੀਤ ਸਿੰਘ, ਠੇਕੇਦਾਰ ਗੁਰਚਰਨ ਸਿੰਘ ਉਦਲੱਣੀ ਆਦਿ ਹਾਜ਼ਰ ਸਨ।


