Join
Wednesday, March 25, 2026
Wednesday, March 25, 2026

ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ: ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ 

ਨਵਾਂਸ਼ਹਿਰ, 12 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲਾ ਭਾਸ਼ਾ ਦਫ਼ਤਰ ਵਲੋੰ ਵਿਦਿਆਰਥੀਆਂ ਦੇ ਜ਼ਿਲਾ ਪੱਧਰ ‘ਤੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਭਾਸ਼ਾ ਅਫਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਬੀ.ਐਲ.ਐਮ ਕਾਲਜ ਫਾਰ ਗਰਲਜ਼ ਵਿਖੇ ਕਰਵਾਏ ਗਏ ਜਿਨ੍ਹਾਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ਼ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਕੜੀ ਵਿੱਚ ਵਿਦਿਆਰਥੀਆਂ ਦੀਆਂ ਸਿਰਜਣਾਤਮਕ ਅਤੇ ਸੁਹਜਾਤਮਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਜਾਂਦੇ ਹਨ ਜੋ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫੇਰ ਜ਼ਿਲ੍ਹਿਆ ਵਿੱਚੋਂ ਜੇਤੂ ਵਿਦਿਆਰਥੀਆਂ ਦੇ ਮੁਕਾਬਲੇ ਰਾਜ ਪੱਧਰ ‘ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ  ਜ਼ਿਲਾ ਪੱਧਰੀ ਮੁਕਾਬਲਿਆਂ ਮੌਕੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਕੀਤੀ। 

ਜ਼ਿਲਾ ਭਾਸ਼ਾ ਅਫਸਰ ਨੇ ਦੱਸਿਆ ਕਿ ਸਮਾਗਮ ਪੰਜਾਬੀ ਵਿਭਾਗ ਦੇ ਮੁਖੀ ਮ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਪੰਜਾਬੀ ਲਿਟਰੇਰੀ ਸੋਸਾਇਟੀ ਦੇ ਸਹਿਯੋਗ ਨਾਲ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਡਾ. ਸੰਦੀਪ ਸ਼ਰਮਾ ਨੇ ਭਾਸ਼ਾ ਵਿਭਾਗ ਦੀ ਕਾਰਜਸ਼ੈਲੀ ਅਤੇ ਮਨੁੱਖੀ ਜੀਵਨ ਵਿੱਚ ਕੋਮਲ-ਕਲਾਵਾਂ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪ੍ਰਤੀਯੋਗੀਆਂ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ।  ਪੰਜਾਬੀ ਕਵਿਤਾ ਗਾਇਨ ਵਿੱਚ ਸ਼ਾਹਿਦ, ਰੁਪਾਸ਼ੀ ਗੌਤਮ ਅਤੇ ਹਰਪ੍ਰੀਤ ਕੌਰ, ਕਹਾਣੀ ਰਚਨਾ ਵਿੱਚ ਹਰਨੂਰ ਕੌਰ, ਮੁਸਕਾਨ ਅਤੇ ਅਰਸ਼ਪ੍ਰੀਤ, ਕਵਿਤਾ ਰਚਨਾ ਵਿੱਚ ਅੰਸ਼ਿਕਾ ਪੁੰਨ, ਸ਼ਿਫਾਲੀ ਅਤੇ ਹਿਮਾਨੀ ਅਰੋੜਾ , ਲੇਖ ਰਚਨਾ ਵਿੱਚ ਸੁਹਾਵੀ, ਮਨਪ੍ਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦੀਆਂ ਸੇਵਾਵਾਂ ਉਂਕਾਰ ਸਿੰਘ, ਪ੍ਰੋ.ਮੀਨਾਕਸ਼ੀ, ਪ੍ਰੋ.ਰੂਹੀ ਅਤੇ ਪ੍ਰੋ.ਗੁਰਦੀਪ ਕੌਰ ਨੇ ਨਿਭਾਈਆਂ। ਕਾਲਜ ਪ੍ਰਿੰਸੀਪਲ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਉਹਨਾਂ ਦੀ ਸੰਸਥਾ ਭਵਿੱਖ ਵਿੱਚ ਵੀ ਵਿਭਾਗ ਨੂੰ ਅਜਿਹੇ ਕਾਰਜਾਂ ਵਿੱਚ ਪੂਰਨ ਸਹਿਯੋਗ ਦੇਵੇਗੀ। 

Related Articles

LEAVE A REPLY

Please enter your comment!
Please enter your name here

Latest Articles

2

2