Join
Wednesday, March 25, 2026
Wednesday, March 25, 2026

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮੁਫ਼ਤ ਕੋਚਿੰਗ ਕਲਾਸਾਂ ਦਾ ਆਗਾਜ਼ ਕੀਤਾ

ਨੌਜਵਾਨ ਲੜਕੇ-ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਨਿਵੇਕਲੀ ਪਹਿਲ ‘ਚੇਤਨਾ-ਤਿਆਰੀ ਜਿੱਤ ਦੀ’ ਦੀ ਸ਼ੁਰੂਆਤ

ਜਲੰਧਰ: ਨੌਜਵਾਨ ਲੜਕੇ-ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਅੰਬੇਦਕਰ ਭਵਨ ਵਿਖੇ ਇਕ ਨਿਵੇਕਲੀ ਪਹਿਲ ‘ਚੇਤਨਾ-ਤਿਆਰੀ ਜਿੱਤ ਦੀ’ ਦੀ ਸ਼ੁਰੂਆਤ ਕੀਤੀ ਗਈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਪਹਿਲ ਤਹਿਤ ਮੁਫ਼ਤ ਕੋਚਿੰਗ ਕਲਾਸਾਂ ਦਾ ਆਗਾਜ਼ ਕੀਤਾ ਗਿਆ।

ਡਾ. ਅਗਰਵਾਲ ਨੇ ਦੱਸਿਆ ਕਿ ਦਾਖ਼ਲਾ ਟੈਸਟ ਉਪਰੰਤ ਅੱਜ 50 ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਕੇਂਦਰ/ਪੰਜਾਬ ਸਰਕਾਰ ਵੱਲੋਂ ਨੌਕਰੀਆਂ ਲਈ ਸਮੇਂ-ਸਮੇਂ ’ਤੇ ਜਾਰੀ ਕੀਤੇ ਜਾਂਦੇ ਨੋਟਿਫਿਕੇਸ਼ਨਾਂ ਦੇ ਸਨਮੁੱਖ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਦੀ ਭਲਾਈ ਅਤੇ ਬਿਹਤਰੀ ਦੀ ਵਨਚਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ।

ਆਪ ਆਗੂ ਸ਼੍ਰੀ ਨਿਤਿਨ ਕੋਹਲੀ ਨੇ ਕਿਹਾ ਕਿ ਉਹਨਾਂ ਵਲੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਜਸਬੀਰ ਸਿੰਘ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2