– ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਹਸਪਤਾਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁਕਾਈ
ਬਲਾਚੌਰ, 14 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਵੀਰਵਾਰ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅੰਦੋਲਨ ਵਿੱਢਣ ਦੀ ਲੋੜ ‘ਤੇ ਜ਼ੋਰ ਦੇਣ ਲਈ ਸਿਹਤ ਸਟਾਫ ਸਮੇਤ ਆਮ ਲੋਕਾਂ ਨੂੰ ਸਹੁੰ ਚੁਕਾਈ ਗਈ।
ਇਸ ਮੌਕੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਯੁਵਾ ਕਿਸੀ ਵੀ ਰਾਸ਼ਟਰ ਦੀ ਊਰਜਾ ਹੁੰਦੇ ਹਨ ਅਤੇ ਯੁਵਾਵਾਂ ਦੀ ਸ਼ਕਤੀ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ, ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਨੌਜਵਾਨ ਵੱਡੀ ਗਿਣਤੀ ਵਿੱਚ ਜੁੜਨ ਅਤੇ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਸ਼ਾ ਮੁਕਤ ਭਾਰਤ ਅਭਿਆਨ ਦੇ ਅੰਤਰਗਤ ਇਹ ਪ੍ਰਤਿਗਿਆ ਕਰਨ ਕਿ ਉਹ ਨਾ ਕੇਵਲ ਪਰਿਵਾਰ, ਸਗੋਂ ਸਮਾਜ ਵਿੱਚ ਸਾਰਿਆਂ ਨੂੰ ਨਸ਼ਾ ਮੁਕਤ ਕਰਨਗੇ, ਕਿਉਂਕਿ ਬਦਲਾਓ ਦੀ ਸ਼ੁਰੂਆਤ ਆਪਣੇ-ਆਪ ਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਆਪਣੇ ਜ਼ਿਲ੍ਹੇ, ਰਾਜ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਈਏ।
ਡਾ. ਮਾਨ ਨੇ ਇਹ ਵੀ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇੱਕ ਮਾਨਸਿਕ ਤੌਰ ‘ਤੇ ਬਿਮਾਰ ਵਿਅਕਤੀ ਦੇ ਰੂਪ ਵਿੱਚ ਦੇਖਣਾ ਚਾਹੀਦਾ ਹੈ। ਸਾਨੂੰ ਉਸ ਨਾਲ ਨਫਰਤ ਕਰਨ ਜਾਂ ਮਜ਼ਾਕ ਉਡਾਉਣ ਦੀ ਬਜਾਏ ਪਿਆਰ ਨਾਲ ਸਮਝਾ ਕੇ ਉਸ ਨੂੰ ਸਿੱਧੇ ਰਸਤੇ ‘ਤੇ ਲਿਆਉਣਾ ਚਾਹੀਦਾ ਹੈ।
ਇਸ ਮੌਕੇ ਹੋਰ ਸਟਾਫ ਮੈਂਬਰ ਮੌਜੂਦ ਸਨ।


