ਨਵਾਂਸ਼ਹਿਰ /ਕਾਠਗੜ੍ਹ 15 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )
ਦ ਨੋਰਵੁੱਡ ਸਕੂਲ ਚਾਹਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਦੀ ਸ਼ੁਰੂਆਤ ਸ਼੍ਰੀ ਕ੍ਰਿਸ਼ਨ ਜੀ ਦੀ ਮੂਰਤੀ ਅੱਗੇ ਜੋਤ ਜਗਾ ਕੇ ਕੀਤੀ ਗਈ। ਜੂਨੀਅਰ ਵਿੰਗ ਦੇ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ ਜੀ, ਰਾਧਾ ਤੇ ਗੋਪੀਆਂ ਦੇ ਪਹਿਰਾਵੇ ਵਿੱਚ ਸਜੇ ਬਹੁਤ ਹੀ ਸੁੰਦਰ ਲੱਗ ਰਹੇ ਸਨ। ਸ਼੍ਰੀ ਕ੍ਰਿਸ਼ਨ ਜੀ, ਰਾਧਾ ਤੇ ਗੋਪੀਆਂ ਦੇ ਪਹਿਰਾਵੇ ਵਿੱਚ ਸਜੇ ਬੱਚਿਆਂ ਵੱਲੋਂ ਬਹੁਤ ਹੀ ਮਨਮੋਹਕ ਨਾਚ ਪੇਸ਼ ਕੀਤਾ ਗਿਆ ਜਿਸ ਨੇ ਸਭ ਦਾ ਮਨ ਮੋਹ ਲਿਆ। ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ, ਜਿਨਾਂ ਨੇ ਇੱਕ ਦੂਜੇ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆ।



