ਜਲੰਧਰ ਦੇ ਡਿਪਟੀ ਕਮਿਸ਼ਨਰ ਨੇ 26 ਕਾਨੂੰਨਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਕੁਝ ਦਿਨ ਪਹਿਲਾਂ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਦੇ ਬਾਅਦ, ਸੀਐਮ ਭਗਵੰਤ ਮਾਨ ਨੇ ਕਾਰਵਾਈ ਕਰਨ ਦਾ ਫੈਸਲਾ ਕੀਤਾ। ਹੜਤਾਲ ਖਤਮ ਕਰਨ ਲਈ ਸਮਾਂ ਦਿੱਤੇ ਜਾਣ ਦੇ ਬਾਵਜੂਦ, ਕਈ ਅਧਿਕਾਰੀ ਗੈਰਹਾਜ਼ਰ ਰਹੇ, ਜਿਸ ਕਾਰਨ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਗਈ। ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ, ਜਿਸ ਵਿੱਚ 26 ਪਟਵਾਰੀਆਂ ਅਤੇ ਕਾਨੂੰਗਾਂ ਨੂੰ ਜਲੰਧਰ ਵਿੱਚ ਤਬਦੀਲ ਅਤੇ ਤਾਇਨਾਤ ਕੀਤਾ ਗਿਆ ਹੈ
