ਬਲਾਚੌਰ 15 ਅਗਸਤ (ਜਤਿੰਦਰਪਾਲ ਸਿੰਘ ਕਲੇਰ )-
ਜਿਲ੍ਹੇਂ ਵਿੱਚ ਮਨਾਏ ਜਾ ਰਹੇ 79 ਵੇ ਆਜ਼ਾਦੀ ਦਿਵਸ ਮੌਕੇ ਦੀਆਂ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਨੇ ਇਲਾਕੇ ਦੇ ਲੋਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀ ਪਬਲਿਕ ਦੇ ਬਹੁਤ ਧੰਨਵਾਦੀ ਹਾਂ ਜਿੰਨਾਂ ਨੇ ਆਜ਼ਾਦੀ ਦਿਵਸ ਨੂੰ ਸ਼ਾਤੀਪੂਰਕ ਮਨਾਉਣ ਅਤੇ ਸੰਪਨ ਕਰਨ ਵਿੱਚ ਪੁਲਿਸ ਪ੍ਰਸ਼ਾਸਨ ਦਾ ਬਹੁਤ ਸਹਿਯੋਗ ਦਿੱਤਾ | ਅਮਨ ਸ਼ਾਂਤੀ ਦੀ ਸਥਿਤੀ ਨੂੰ ਬਰਕਰਾਰ ਰੱਖ ਕੇ ਪੁਲਿਸ ਪ੍ਰਸ਼ਾਸਨ ਦਾ ਭਰੋਸਾ ਹੋਰ ਵੀ ਵਧਾ ਦਿੱਤਾ | ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੇ ਤਰੱਕੀ ਦੇ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ |


