Join
Wednesday, March 25, 2026
Wednesday, March 25, 2026

ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ : ਡਾ. ਬਾਂਸਲ

– ਸਿਵਲ ਸਰਜਨ ਨਾਲ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੇ ਮੁੱਦੇ ’ਤੇ ਵਿਚਾਰ-ਚਰਚਾ

ਬਲਾਚੌਰ, 18 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮੋਹਾਲੀ (ਪੀ.ਐੱਚ.ਐੱਸ.ਸੀ.) ਦੇ ਡਿਪਟੀ ਡਾਇਰੈਕਟਰ ਡਾ. ਸੁਨੀਲ ਕੁਮਾਰ ਬਾਂਸਲ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸਮੇਤ ਹੋਰਨਾਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਲਈ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਡਿਪਟੀ ਡਾਇਰੈਕਟਰ ਡਾ. ਸੁਨੀਲ ਕੁਮਾਰ ਬਾਂਸਲ ਨੇ ਓ.ਪੀ.ਡੀ., ਆਈ.ਪੀ.ਡੀ., ਲੈਬ ਟੈਸਟ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਓਟ ਸੇਵਾਵਾਂ, ਐਮਰਜੈਂਸੀ ਸੇਵਾਵਾਂ ਆਦਿ ਸਮੇਤ ਹੋਰ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸਮੇਤ ਹੋਰਨਾਂ ਸਿਹਤ ਅਧਿਕਾਰੀਆਂ ਨਾਲ ਸਿਹਤ ਸੇਵਾਵਾਂ ਸਬੰਧੀ ਵਿਚਾਰ-ਚਰਚਾ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਇਸ ਦੌਰੇ ਦਾ ਮੰਤਵ ਸਿਹਤ ਸੰਸਥਾਵਾਂ ਵਿਚ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬੱਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਜਿੱਥੇ ਕਿਤੇ ਵੀ ਕੋਈ ਖਾਮੀ ਨਜ਼ਰ ਆਉਂਦੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਹਾਲਾਂਕਿ ਉਨ੍ਹਾਂ ਨੇ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਿਹਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਾਪਤੀਆਂ ਬਾਰੇ ਡਿਪਟੀ ਡਾਇਰੈਕਟਰ ਡਾ. ਸੁਨੀਲ ਕੁਮਾਰ ਬਾਂਸਲ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।  

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Related Articles

LEAVE A REPLY

Please enter your comment!
Please enter your name here

Latest Articles

2

2