Join
Wednesday, March 25, 2026
Wednesday, March 25, 2026

ਐਸ ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਟੌਂਸਾ ਪਿੰਡ ਦਾ ਦੌਰਾ ਕੀਤਾ ਗਿਆ

ਨਵਾਂਸ਼ਹਿਰ /ਕਾਠਗੜ੍ਹ18 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਐਸ ਸੀ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਟੌਂਸਾ ਪਿੰਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਇਸ ਪਿੰਡ ਨਾਲ ਜੁੜੀਆਂ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸਰਪੰਚ ਮੈਡਮ ਕੁਲਵੰਤ ਕੌਰ ਨੇ ਪਿੰਡ ਦੇ ਵਿਕਾਸ ਸਬੰਧੀ, ਪਿੰਡ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਸੰਬੰਧੀ, ਪਿੰਡ ਦੇ ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਆਪਣੀਆਂ ਮੰਗਾਂ ਉਨ੍ਹਾਂ ਅੱਗੇ ਰੱਖੀਆਂ। ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਕਟਾਰੀਆ, ਸਾਬਕਾ ਸਰਪੰਚ ਧਰਮਪਾਲ ਕਟਾਰੀਆ, ਬਲਵੀਰ ਸਿੰਘ, ਐਡਵੋਕੇਟ ਕ੍ਰਿਸ਼ਨ ਭੁੱਟਾ, ਜਸਵੀਰ ਸਿੰਘ ਔਲੀਆਪਰ, ਸਰਪੰਚ ਮੇਜਰ ਸਿੰਘ,ਮਨੋਜ ਕੁਮਾਰ ਅਤੇ ਪਿੰਡ ਵਾਸੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2