ਉਸ ਤੋਂ ਪਹਿਲਾਂ ਹੀ ਜਿਲ੍ਹਾਂ ਪ੍ਰਧਾਨ ਸਮੇਤ ਭਾਜਪਾ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ|
ਜਾਬ ਸਰਕਾਰ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਸਕੀਮਾਂ ਲਾਗੂ ਕਰਨ ਵਿੱਚ ਰਹੀ ਅਸਫਲ – ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ
ਨਵਾਂਸ਼ਹਿਰ /ਕਾਠਗੜ੍ਹ 21 ਅਗਸਤ – (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਐਸ.ਬੀ.ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਤਹਿਸੀਲ ਬਲਾਚੌਰ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਇੱਕ ਜੁਲਾਈ ਤੋਂ ਲੜੀਵਾਰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵਿਸ਼ੇਸ਼ ਸਹਾਇਤਾ ਕੈਂਪ ਲਗਾਏ ਜਾ ਰਹੇ ਸਨ, ਇਸੇ ਲੜੀ ਤਹਿਤ ਅੱਜ ਪਿੰਡ ਬਨਾਂ ਵਿੱਚ ਕੈਂਪ ਲਗਾਇਆ ਜਾਣਾ ਸੀ ਜਿਸ ਵਿੱਚ ਆਮ ਲੋਕਾਂ ਨੂੰ ਸਕੀਮਾਂ ਬਾਰੇ ਜਾਣੂ ਕਰਵਾਉਣਾ ਸੀ ਅਤੇ ਆਯੁਸ਼ਮਾਨ ਕਾਰਡ ਅਤੇ ਹੋਰ ਵੀ ਕਾਰਡ ਲੋਕਾਂ ਦੇ ਬਣਾਉਣੇ ਸੀ ਪ੍ਰੰਤੂ ਉਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਪੁਲਿਸ ਉਥੇ ਪੁੱਜ ਗਈ ਅਤੇ ਕੈਂਪ ਨੂੰ ਬੰਦ ਕਰਵਾ ਦਿੱਤਾ ਅਤੇ ਜਿਲਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਸਮੇਤ ਐਡਵੋਕੇਟ ਅਮਨ ਕੌਸ਼ਲ, ਮੈਡਮ ਵਰਿੰਦਰ ਕੌਰ ਥਾਂਦੀ, ਪ੍ਰਵੀਨ ਪੁਰੀ, ਜਸਵੰਤ ਸਿੰਘ ਖੱਰਲ ਆਦਿ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਇਹ ਕੈਂਪ ਬਲਾਚੌਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਜਾ ਰਹੇ ਹਨ। ਰਾਜਵਿੰਦਰ ਸਿੰਘ ਲੱਕੀ ਨੇ ਆਖਿਆ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਇਲਾਕੇ ਦੇ ਲੋਕਾਂ ਨੂੰ ਇਹਨਾਂ ਕੈਂਪਾਂ ਦੁਆਰਾ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਲੋਕ ਭਾਰਤੀ ਜਨਤਾ ਪਾਰਟੀ ਦਾ ਜਿੱਥੇ ਧੰਨਵਾਦ ਕਰ ਰਹੇ ਹਨ ਅਤੇ ਇਨਾਂ ਸਕੀਮਾਂ ਦੀ ਤਾਰੀਫ ਵੀ ਕਰ ਰਹੇ ਹਨ, ਪ੍ਰੰਤੂ ਇਹ ਤਾਰੀਫ ਪੰਜਾਬ ਸਰਕਾਰ ਨੂੰ ਹਜਮ ਨਹੀਂ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਆਪ ਕੋਈ ਕੰਮ ਨਹੀਂ ਕੀਤਾ ਜਿਸ ਤਹਿਤ ਪੰਜਾਬ ਸਰਕਾਰ ਨੂੰ ਇਹ ਗੱਲ ਹਜਮ ਨਹੀਂ ਹੋਈ ਅਤੇ ਪੂਰੇ ਪੰਜਾਬ ਵਿੱਚ ਕੈਂਪਾਂ ਨੂੰ ਅਲੱਗ ਰੰਗਤ ਦੇ ਕੇ ਮਨਜੂਰੀ ਲੈਣ ਦੀਆਂ ਗੱਲਾਂ ਆਖ ਕੇ ਇਹਨਾਂ ਕੈਂਪਾਂ ਤੇ ਰੋਕ ਲਗਾਈ ਜਾ ਰਹੀ ਹੈ, ਜਿਸ ਤਹਿਤ ਗਰੀਬ ਲੋਕਾਂ ਨੂੰ ਇਹਨਾਂ ਸਕੀਮਾਂ ਤੋਂ ਵਾਂਝੇ ਰੱਖਣ ਲਈ ਪੁਲਿਸ ਬਲ ਪ੍ਰਯੋਗ ਕਰ ਰਹੀ ਹੈ ਜੋ ਅਸੀਂ ਕਿਸੇ ਵੀ ਕੀਮਤ ਵਿੱਚ ਬਰਦਾਸ਼ਤ ਨਹੀਂ ਕਰਾਂਗੇ। ਪਿੰਡ ਬਨਾਂ ਵਿੱਚ ਕੈਂਪ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਲੋਕ ਵੀ ਉਥੇ ਆ ਰਹੇ ਸਨ ਪਰੰਤੂ ਉਸ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਉਥੇ ਪੁੱਜ ਕੇ ਕੈਂਪ ਨੂੰ ਬੰਦ ਕਰਵਾ ਦਿੱਤਾ ਅਤੇ ਸਾਨੂੰ ਹਿਰਾਸਤ ਵਿੱਚ ਲੈ ਲਿਆ। ਇਹ ਸਾਰੀਆਂ ਗੱਲਾਂ ਆਮ ਲੋਕ ਦੇਖ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ

ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਭਾਜਪਾ ਦੇ ਵਰਕਰ ਪਿੰਡ ਪਿੰਡ ਜਾ ਕੇ ਇਹ ਯੋਜਨਾਵਾਂ ਲੋਕਾਂ ਤੱਕ ਪਹੁੰਚਾ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਸਿਰਫ਼ ਵਾਅਦੇ ਕੀਤੇ, ਉਨ੍ਹਾਂ ਨੂੰ ਲਾਗੂ ਕਰਨ ਦੀ ਕਦੇ ਮੰਨਸ਼ਾ ਨਹੀਂ ਸੀ।
ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਹਮੇਸ਼ਾ ਜਨ-ਸੇਵਾ ਨੂੰ ਆਪਣਾ ਧਰਮ ਮੰਨਦੀ ਹੈ, ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਇਸ ਤਰ੍ਹਾਂ ਦੇ ਕੈਂਪ ਹਰ ਪਿੰਡ ਪੱਧਰ ‘ਤੇ ਲਗਾਏ ਜਾਣਗੇ।
ਇਸ ਮੌਕੇ ਐਡਵੋਕੇਟ ਅਮਨ ਰਾਣਾ ਜਿਲਾ ਜਨਰਲ ਸਕੱਤਰ,ਮੰਡਲ ਪ੍ਰਧਾਨ ਪ੍ਰਵੀਨ ਪੁਰੀ, ਪੰਕਜ ਕੁਮਾਰ ਪ੍ਰਧਾਨ ਯੁਵਾ,ਬਹਾਦਰ ਚੰਦ ਅਰੋੜਾ, ਨਰਿੰਦਰ ਨਾਥ ਸੂਦਨ ਅਤੇ ਭਾਰੀ ਗਿਣਤੀ ਵਿੱਚ ਪਿੰਡ ਦੇ ਵਸਨੀਕ ਮੌਜੂਦ ਰਹੇ।


