Join
Thursday, March 12, 2026
Thursday, March 12, 2026

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਲਗਭਗ 150 ਪਿੰਡ ਅਤੇ 90 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਪਾਣੀ ਵਿੱਚ ਡੁੱਬੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਹੈ। ਇਨ੍ਹਾਂ 10 ਜ਼ਿਲਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

ਉਧਰ ਭਾਰੀ ਮੀਹ ਅਤੇ ਡੈਮਾਂ ਤੋਂ ਪਾਣੀ ਦੀ ਲਗਾਤਾਰ ਨਿਕਾਸੀ ਪੰਜਾਬ ਵਿੱਚ ਸਥਿਤੀ ਵਿਗੜਦੀ ਦਿਖਾਈ ਦੇ ਰਹੀ ਹੈ। ਸੂਬੇ ਦੇ ਸੱਤ ਜ਼ਿਲਿਆਂ ਕਪੂਰਥਲਾ, ਮੋਗਾ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਲਗਭਗ 150 ਪਿੰਡ ਅਤੇ 90 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ। ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ 49594 ਕਿਊਸਿਕ ਪਾਣੀ ਆਉਣ ਕਾਰਨ ਡੈਮ ਦਾ ਪਾਣੀ ਦਾ ਪੱਧਰ 1666.43 ਫੁੱਟ ਤੱਕ ਪਹੁੰਚ ਗਿਆ। ਇਹ ਖ਼ਤਰੇ ਦੇ ਨਿਸ਼ਾਨ ਤੋਂ 13 ਫੁੱਟ ਹੇਠਾਂ ਹੈ ਬੀਬੀਐਮਬੀ ਨੇ ਚੌਥੇ ਦਿਨ ਵੀ ਡੈਮ ਦੇ ਚਾਰੇ ਫਲੱਡ ਗੇਟ ਖੁੱਲ੍ਹੇ ਰੱਖੇ। ਸ਼ੁੱਕਰਵਾਰ ਨੂੰ ਡੈਮ ਤੋਂ ਲਗਭਗ 43 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ। ਇਸ ਕਾਰਨ ਸਹਾਇਕ ਨਦੀਆਂ ਰਾਵੀ-ਬਿਆਸ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12500 ਕਿਊਸਿਕ ਪਾਣੀ, ਸ਼੍ਰੀ ਆਨੰਦਪੁਰ ਹਾਈਡਲ ਨਹਿਰ ਵਿੱਚ 10150 ਅਤੇ ਸਤਲੁਜ ਦਰਿਆ ਵਿੱਚ 21 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ। ਤਾਜ਼ਾ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਮੰਤਰੀ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰੇ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਨੁਕਸਾਨ ਦੇ ਇੱਕ-ਇੱਕ ਪੈਸੇ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਦੇ ਤਰੀਕਿਆਂ ‘ਤੇ ਵੀ ਵਿਚਾਰ ਕੀਤਾ ਜਾਵੇਗਾ।

ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧੇ ਕਾਰਨ ਮੋਗਾ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਧਰਮਕੋਟ ਦੇ ਸੰਘੇੜਾ, ਕੰਬੋ ਖੁਰਦ, ਸੇਰੇਵਾਲਾ ਪਿੰਡ ਟਾਪੂਆਂ ਵਰਗੇ ਹੋ ਗਏ ਹਨ। ਪਿੰਡਾਂ ਵਿੱਚ ਚਾਰੇ ਪਾਸੇ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਘਰ ਪਹੁੰਚਣ ਲਈ ਕਿਸ਼ਤੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸਾਮਾਨ ਅਤੇ ਜਾਨਵਰਾਂ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਨੂੰ ਘਰਾਂ ਦੀਆਂ ਛੱਤਾਂ ਅਤੇ ਦਰਿਆ ਦੇ ਬੰਨ੍ਹ ‘ਤੇ ਲਿਜਾਇਆ ਜਾ ਰਿਹਾ ਹੈ, ਤਾਂ ਜੋ ਪਾਣੀ ਦਾ ਪੱਧਰ ਹੋਰ ਵਧਣ ‘ਤੇ ਹੋਰ ਨੁਕਸਾਨ ਤੋਂ ਬਚਿਆ ਜਾ ਸਕੇ। ਜਾਣਕਾਰੀ ਅਨੁਸਾਰ ਸਤਲੁਜ ਦਰਿਆ ਦੇ ਨਾਲ ਲੱਗਦੇ 30 ਪਿੰਡਾਂ ਦੀਆਂ ਲਗਭਗ 6 ਹਜ਼ਾਰ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਸਾਵਧਾਨੀ ਵਰਤਦੇ ਹੋਏ ਲੋਕਾਂ ਨੇ ਘਰੇਲੂ ਸਮਾਨ ਨੂੰ ਛੱਤ ‘ਤੇ ਸ਼ਿਫਟ ਕਰਨਾ ਸ਼ੁਰੂ ਕਰ ਦਿੱਤਾ ਹੈ। ਪੀਣ ਵਾਲੇ ਪਾਣੀ ਦੀ ਵੀ ਗੰਭੀਰ ਸਮੱਸਿਆ ਹੈ ਅਤੇ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਹਨ। ਪਟਿਆਲਾ ਵਿੱਚ ਟਾਂਗਰੀ ਅਤੇ ਮਾਰਕੰਡਾ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਇਸ ਕਾਰਨ ਦਰਿਆਵਾਂ ਦੇ ਆਲੇ-ਦੁਆਲੇ ਸਥਿਤ ਪਿੰਡਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਟਾਂਗਰੀ ਦਾ ਪਾਣੀ ਦਾ ਪੱਧਰ 11.2 ਫੁੱਟ ਦਰਜ ਕੀਤਾ ਗਿਆ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ ਇੱਕ ਫੁੱਟ ਘੱਟ ਹੈ। ਇਸ ਵੇਲੇ ਡੈਮਾਂ ਤੋਂ 27040 ਕਿਊਸਿਕ ਪਾਣੀ ਦਰਿਆ ਵਿੱਚ ਆ ਰਿਹਾ ਹੈ ਜਦੋਂ ਕਿ ਮਾਰਕੰਡਾ ਦਰਿਆ ਦਾ ਪਾਣੀ ਦਾ ਪੱਧਰ 22 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਰਿਹਾ। ਇਸ ਵਿੱਚ 39240 ਕਿਊਸਿਕ ਪਾਣੀ ਜੋੜਿਆ ਗਿਆ। ਡਰੇਨੇਜ ਵਿਭਾਗ ਦੇ ਐਕਸੀਅਨ ਪ੍ਰਥਮ ਗੰਭੀਰ ਅਨੁਸਾਰ, ਵਿਭਾਗ ਹੜ੍ਹ ਦੇ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਤਿਆਰ ਹੈ।

Related Articles

LEAVE A REPLY

Please enter your comment!
Please enter your name here

Latest Articles