ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )
ਧੰਨ ਧੰਨ 108 ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 85ਵੀਂ ਸਲਾਨਾ ਬਰਸੀ ਨੂੰ ਸਮਰਪਿਤ ਪਿੰਡ ਮਜਾਰਾ ਨੌ-ਆਬਾਦ ਰਸੋਖਾਨਾ ਸਾਹਿਬ (ਰਾਜਾ ਸਾਹਿਬ) ਵਿਖੇ ਸਮੂਹ ਨਗਰ ਨਿਵਾਸੀ ਸਮੂਹ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਅਤੇ ਸਮੂਹ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਨਾਭ ਕੰਵਲ ਰਾਜਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ, ਰਾਜਾ ਬਲੀ ਕਰ ਭਲੀ ਜੈ ਕੋਸ਼ ਦੇ ਨਾਲ ਚਾਲੇ ਪਾਏ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦੇ ਹੋਏ ਵੱਖ ਵੱਖ ਪੰਡਾਲਾਂ ਦੇ ਵਿੱਚੋਂ ਗੁਜ਼ਰਿਆ ਰਸਤੇ ਵਿੱਚ ਵੱਖ ਵੱਖ ਪੰਡਾਲਾਂ ਅਤੇ ਦਾਨੀਆਂ ਸੱਜਣਾ ਦੇ ਵੱਲੋਂ ਅਨੇਕਾਂ ਹੀ ਤਰ੍ਹਾਂ ਦੇ ਗੁਰੂ ਘਰਾਂ ਦੇ ਵਿੱਚ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਅਤੇ ਸੰਗਤਾਂ ਨੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਅਤੇ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਗੁਰੂ ਸਾਹਿਬਾਨ ਜੀ ਮਹਾਰਾਜ ਜੀ ਦੇ ਦੀਦਾਰ ਕੀਤੇ,ਧੰਨ-ਧੰਨ ਹਜ਼ੂਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਸਮਰਪਿਤ ਧਾਰਮਿਕ ਸਮਾਗਮ, ਰਸੋਖਾਨਾ ਸਾਹਿਬ ਮਜਾਰਾ ਨੌ-ਆਬਾਦ ਵਿਖੇ ਸ੍ਰੀ ਅਖੰਡ ਪਾਠਾਂ ਦੀ ਆਖਰੀ ਲੜੀ ਦੀ ਆਰੰਭਤਾ ਨਾਲ ਸ਼ੁਰੂ ਹੋ ਗਿਆ। ਇਸ ਸਮਾਗਮ ‘ਚ ਲੱਖਾਂ ਦੀ ਗਿਣਤੀ ‘ਚ ਪੁੱਜ ਰਹੇ ਸ਼ਰਧਾਲੂਆਂ ਲਈ ਕੀਤੇ ਗਈ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਸਾਬਕਾ ਐੱਸ.ਐੱਸ. ਪੀ. ਕੁਲਵੰਤ ਸਿੰਘ ਹੀਰ, ਸਟੇਜ ਸਕੱਤਰ ਸਤਨਾਮ ਸਿੰਘ ਸ਼ੇਰਗਿੱਲ ਅਤੇ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਵੱਲੋਂ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ,ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ‘ਚ ਰਾਗੀ-ਢਾਡੀ ਅਤੇ ਕੀਰਤਨੀਆਂ ਨੇ ਧੰਨ ਧੰਨ 108 ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 85ਵੀਂ ਸਲਾਨਾ ਬਰਸੀ ਤੇ ਰਾਜਾ ਸਾਹਿਬ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਉਹਨਾਂ ਦੇ ਦੱਸੇ ਹੋਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸਨ।



