Join
Tuesday, March 24, 2026
Tuesday, March 24, 2026

ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵਲੋਂ ਪਿੰਡ ਖੰਡੂਪੁਰ ਛਿੰਝ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਬਲਾਚੌਰ, 24 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪੁਰਾਤਨ ਖੇਡ- ਨੂੰ ਜਿਊਂਦਾ ਰੱਖਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਤੰਦਰੁਸਤ ਜੀਵਨ ਜੀਊਣ ਲਈ ਪ੍ਰੇਰਿਤ ਕਰਦੇ ਹਨ। 

 ਪਿੰਡ ਖੰਡੂਪੁਰ ਵਿਖੇ  ਸਮੂਹ ਵਾਸੀਆ ਵਲੋ ਛਿੰਝ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ। ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਸ਼ਿਰਕਤ ਕੀਤੀ।  

ਦਰਸ਼ਕਾਂ ਨੇ  ਦੰਗਲਾਂ ਦਾ ਪੂਰਾ ਆਨੰਦ ਲਿਆ ਅਤੇ ਖਿਡਾਰੀਆਂ ਨੇ ਆਪਣੀਆਂ ਸ਼ਾਨਦਾਰ ਕੁਸ਼ਤੀਆਂ ਰਾਹੀਂ ਦਰਸ਼ਕਾਂ ਨੂੰ ਮੋਹ ਲਿਆ। ਮੇਲੇ ਦੌਰਾਨ ਲੋਕਾਂ ਵਿੱਚ ਬਹੁਤ ਉਤਸ਼ਾਹ ਤੇ ਜੋਸ਼ ਦੇ ਦਰਸ਼ਨ ਹੋਏ।  

 ਆਪ ਆਗੂ ਅਸ਼ੋਕ ਕਟਾਰੀਆ ਨੇ ਆਯੋਜਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਾਡੇ ਪੁਰਾਤਨ ਖੇਡ-ਸੰਸਕਾਰ ਨੂੰ ਜਿਊਂਦਾ ਰੱਖਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਤੰਦਰੁਸਤ ਜੀਵਨ ਜੀਊਣ ਲਈ ਪ੍ਰੇਰਿਤ ਕਰਦੇ ਹਨ।

ਇਸ ਮੌਕੇ  ਚੇਅਰਮੈਨ ਸੇਠੀ ਉਧਨਵਾਲ , ਰਨਵੀਰ ਸਿੰਘ ਬਲਾਕ ਪ੍ਰਧਾਨ, ਬਲਦੇਵ ਰਾਜ, ਦਵਿੰਦਰ ਸੈਣੀ ,ਜਸਵਿੰਦਰ ਸਿਆਨ ,ਸੁਰਜੀਤ ਸਿੰਘ ਅਤੇ ਪਿੰਡ ਵਾਸੀ  ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2