55 ਲੱਖ ਲੋਕਾਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੀ ਸਾਜ਼ਿਸ਼ ਪੰਜਾਬ ਅਤੇ ਪੰਜਾਬੀਆਂ ਵਿਰੋਧੀ: ਡਾ. ਸੁੱਖੀ, ਸੰਤੋਸ਼ ਕਟਾਰੀਆ
ਈ-ਕੇ.ਵਾਈ.ਸੀ. ਨਾ ਹੋਣ ਦੇ ਬਹਾਨੇ ਤਹਿਤ ਜੁਲਾਈ ‘ਚ 23 ਲੱਖ ਪੰਜਾਬੀਆਂ ਦਾ ਰਾਸ਼ਨ ਕੀਤਾ ਬੰਦ, ਹੁਣ ਹੋਰ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਤਿਆਰੀ
ਕਿਹਾ ਮਾਨ ਸਰਕਾਰ ਪੰਜਾਬੀਆਂ ਦੇ ਹੱਕਾਂ ‘ਤੇ ਡਾਕਾ ਨਹੀਂ ਪੈਣ ਦੇਵੇਗੀ
ਸ਼ਹੀਦ ਭਗਤ ਸਿੰਘ ਨਗਰ, 24 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲੇ ਵਿਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਤਹਿਤ ਸੂਬੇ ਦੇ 55 ਲੱਖ ਲੋਕਾਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦਾ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਵਿਰੋਧੀ ਹੈ ਜਿਸਦਾ ਹਰ ਪੱਧਰ ‘ਤੇ ਡਟਵਾਂ ਵਿਰੋਧ ਕੀਤਾ ਜਾਵੇਗਾ।
ਅੱਜ ਇੱਥੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਸੰਤੋਸ਼ ਕਟਾਰੀਆ, ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਸਤਨਾਮ ਜਲਾਲਪੁਰ, ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਇੰਚਾਰਜ ਕੁਲਜੀਤ ਸਰਹਾਲ, ਗੁੱਜਰ ਵੈੱਲ਼ਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਅਤੇ ਹੋਰ ਅਹੁਦੇਦਾਰਾਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਦੇ 53 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਜਿਸ ਵਿੱਚ ਮੋਦੀ ਸਰਕਾਰ ਨੂੰ ਸਫਲ ਨਹੀ ਹੋਣ ਦਿੱਤਾ ਜਾਵੇਗਾ। ਡਾ. ਸੁੱਖੀ ਨੇ ਕਿਹਾ ਕਿ ਸੂਬੇ ਦੇ ਕਰੀਬ 55 ਲੱਖ ਲੋਕਾਂ ਦੇ ਚੁੱਲ੍ਹਿਆਂ ਨੂੰ ਬੰਦ ਕਰਨ ਦੀ ਕੋਝੀ ਸਾਜ਼ਿਸ਼ ਕਰਕੇ ਕੇਂਦਰ ਦੀ ਸਰਕਾਰ ਦਾ ਪੰਜਾਬ ਅਤੇ ਪੰਜਾਬੀਆਂ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਕਿਸੇ ਸੂਬੇ ਨਾਲ ਕੀ ਜ਼ਿਆਦਤੀ ਹੋ ਸਕਦੀ ਹੈ ਕਿ ਉਸਦੀ ਏਨੀ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਲਾਂਭੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਰਾਜ ਦੇ ਕੁਦਰਤੀ ਸਰੋਤਾਂ ਦੀ ਪਰਵਾਹ ਕੀਤੇ ਬਿਨਾਂ ਦੇਸ਼ ਨੂੰ ਅੰਨ ਦੇ ਖੇਤਰ ਵਿੱਚ ਸਵੈ-ਨਿਰਭਰ ਬਣਾਇਆ ਪਰ ਅੱਜ ਕੇਂਦਰ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਹੀ ਅੰਨ ਦੇ ਲਾਭ ਤੋਂ ਪਰ੍ਹੇ ਕਰ ਰਹੀ ਹੈ ਜੋ ਬੇਹੱਦ ਨਿੰਦਣਯੋਗ ਹੈ।
ਡਾ. ਸੁੱਖੀ ਅਤੇ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸੂਬੇ ਵਿੱਚ 1.53 ਕਰੋੜ ਦੇ ਕਰੀਬ ਲਾਭਪਾਤਰੀ ਮੁਫ਼ਤ ਅਨਾਜ ਸਕੀਮ ਦਾ ਲਾਭ ਲੈ ਰਹੇ ਹਨ ਜਿਨ੍ਹਾਂ ‘ਚੋਂ 53 ਲੱਖ ਨੂੰ ਈ-ਕੇ.ਯਾਈ.ਸੀ. ਦੇ ਬਹਾਨੇ ਤਹਿਤ ਲਾਭ ਤੋਂ ਮਹਿਰੂਮ ਕੀਤਾ ਜਾ ਰਿਹਾ ਹੈ ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਦੇ ਵੀ ਸਹਿਣ ਨਹੀਂ ਕਰੇਗੀ ਅਤੇ ਇਸ ਪੰਜਾਬ ਵਿਰੋਧੀ ਵਰਤਾਰੇ ਖ਼ਿਲਾਫ਼ ਹਰ ਸੰਘਰਸ਼ ਉਲੀਕੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਕੇਂਦਰ ਸਰਕਾਰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਅਤੇ ਉਹ ਸੂਬੇ ਵਿੱਚ ਇਕ ਵੀ ਕਾਰਡ ਰੱਦ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਨੇ-ਬਹਾਨੇ ਪੰਜਾਬ ਨਾਲ ਸਿਆਸੀ ਕਿੜਾਂ ਕੱਢ ਰਹੀ ਹੈ ਜੋ ਕਿ ਸਰਾਸਰ ਗ਼ਲਤ ਹੈ।
ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਸਤਨਾਮ ਜਲਾਲਪੁਰ ਅਤੇ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਕਿਹਾ ਕਿ ਭਾਜਪਾ ਵੱਲੋਂ ਸੂਬੇ ਖਿਲਾਫ ਸੌੜੀ ਸਿਆਸਤ ਖੇਡਦਿਆਂ ਰਾਸ਼ਨ ਬੰਦ ਕਰਨ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਸ ਨਾਦਰਸ਼ਾਹੀ ਫੁਰਮਾਨ ਖ਼ਿਲਾਫ਼ ਹਰ ਸੰਘਰਸ਼ ਲਈ ਤਿਆਰ ਹੈ ਅਤੇ ਕਿਸੇ ਵੀ ਲਾਭਪਾਤਰੀ ਦਾ ਕਾਰਡ ਰੱਦ ਨਹੀਂ ਹੋਣ ਦੇਵੇਗੀ। ਲੋਕ ਸਭਾ ਇੰਚਾਰਜ ਕੁਲਜੀਤ ਸਰਹਾਲ ਨੇ ਕਿਹਾ ਕਿ ਕੇਂਦਰ ਦੀ ਇਸ ਸਾਜ਼ਿਸ਼ ਨਾਲ ਭਾਜਪਾ ਦੇ ਗਰੀਬ ਵਿਰੋਧੀ ਏਜੰਡੇ ਦਾ ਪਰਦਾਫਾਸ਼ ਹੋਇਆ ਹੈ ਜਿਸ ਨਾਲ ਲੱਖਾਂ ਪਰਿਵਾਰਾਂ ਦੇ ਅੰਨ ਦੇ ਲਾਭ ਨੂੰ ਖੋਹਿਆ ਜਾ ਰਿਹਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁੱਜਰ ਵੈੱਲ਼ਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਚੇਅਰਮੈਨ ਸੇਠੀ ਉਧਨੋਵਾਲ, ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ, ਮਨਦੀਪ ਸਿੰਘ ਅਟਵਾਲ ਜਿਲ੍ਹਾ ਮੀਡੀਆ ਸੈਕਟਰੀ, ਐਸ. ਸੀ. ਵਿੰਗ ਦੇ ਪ੍ਰਧਾਨ ਸ਼੍ਰੀ ਸੋਹਣ ਲਾਲ, ਦਲਜੀਤ ਸਿੰਘ ਖਟਕੜ, ਨਿਸ਼ਾਨਬੀਰ ਸਿੰਘ, ਲਖਵਿੰਦਰ ਲੱਧੜ, ਮੱਖਣ ਸਿੰਘ ਚੂਹੜਪੁਰ, ਅਤੇ ਹੋਰ ਅਹੁਦੇਦਾਰ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ।


