Thursday, March 13, 2025

ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਤ ਕਰਨ ਲਈ ਵਟਸਐਪ ਚੈਨਲ ਸ਼ੁਰੂ

ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਤ ਕਰਨ ਲਈ ਪ੍ਰਵਾਸੀ ਭਾਰਤੀ ਸਹਾਇਤਾ ਕੇਂਦਰ ਨੇ ਵਟਸਐਪ ਚੈਨਲ ਸ਼ੁਰੂ ਕੀਤਾ ਹੈ। ਨਵੀਂ ਦਿੱਲੀ ਵਿੱਚ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਇਸ ਚੈਨਲ ਦਾ ਉਦਘਾਟਨ ਕੀਤਾ। ਮੰਤਰੀ ਨੇ ਕਿਹਾ ਕਿ ਭਾਰਤੀ ਪ੍ਰਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਭਰਤੀ ਏਜੰਟਾਂ ਵਿਚਕਾਰ ਸਹਿਯੋਗ ਦੀ ਜ਼ਰੂਰਤ ਹੈ, ਕਿਉਂਕਿ ਭਰਤੀ ਏਜੰਟ ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਵਟਸਐਪ ਚੈਨਲ ਦਾ ਮਕਸਦ ਕਾਨੂੰਨੀ ਅਤੇ ਸੁਰੱਖਿਅਤ ਗਤੀਸ਼ੀਲਤਾ ਬਾਰੇ ਜਾਣਕਾਰੀ ਨੂੰ ਆਸਾਨੀ ਨਾਲ ਸਮਝਣ ਯੋਗ ਫਾਰਮੈਟ ਵਿੱਚ ਪ੍ਰਸਾਰਿਤ ਕਰਨਾ ਹੈ, ਅਤੇ ਇਸਨੂੰ ਵਿਦੇਸ਼ ਮੰਤਰਾਲੇ ਅਤੇ ਭਰਤੀ ਏਜੰਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇਕ ਸੰਮੇਲਨ ਦੌਰਾਨ ਲਾਂਚ ਕੀਤਾ ਗਿਆ।

Related Articles

LEAVE A REPLY

Please enter your comment!
Please enter your name here

Latest Articles