ਖੰਨਾ: ਖੰਨਾ ਦੇ ਪਿੰਡ ਸੀਹਾਂ ਦੌਦ ਵਿੱਚ ਸ਼ਾਮ ਦੇ ਸਮੇਂ ਇੱਕ ਘਰ ਦੇ ਵਿਹੜੇ ਵਿੱਚ ਖੇਡ ਰਹੇ 8 ਸਾਲਾ ਬੱਚੇ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚੁੱਕ ਕੇ ਭੱਜ ਗਏ। ਪ੍ਰਾਪਤ ਜਾਣਕਾਰੀ ਮੁਤਾਬਕ, ਪਿੰਡ ਦੇ ਆੜ੍ਹਤੀ ਗੁਰਜੰਟ ਸਿੰਘ ਦਾ ਪੋਤਰਾ ਅਤੇ ਰਾਜਵੀਰ ਸਿੰਘ ਦਾ ਲੜਕਾ ਘਰ ਦੇ ਵਿਹੜੇ ਵਿੱਚ ਖੇਡ ਰਿਹਾ ਸੀ, ਜਦੋਂ ਦੋ ਨੌਜਵਾਨ ਘਰ ਵਿੱਚ ਦਾਖਿਲ ਹੋਏ ਅਤੇ ਬੱਚੇ ਨੂੰ ਚੁੱਕ ਕੇ ਮੋਟਰਸਾਈਕਲ ‘ਤੇ ਭੱਜ ਗਏ।
ਸਰਪੰਚ ਇੰਦਰਜੀਤ ਸਿੰਘ ਨੇ ਦੱਸਿਆ ਕਿ ਘਰ ਦੇ ਲੋਕਾਂ ਦੇ ਰੋਲਾ ਪਾਉਣ ‘ਤੇ ਪਿੰਡ ਦੇ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ, ਜੋ ਕਿ ਰਾਣਵਾਂ ਹਾਈਵੇਅ ਪੁੱਲ ਤੱਕ ਪਹੁੰਚੇ, ਪਰ ਉਕਤ ਅਗਵਾਕਾਰ ਮਿੱਟੀ ਉਡਾ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਬਿਨ੍ਹਾਂ ਨੰਬਰ ਪਲੇਟ ਵਾਲੀ ਮੋਟਰਸਾਈਕਲ ‘ਤੇ ਸਵਾਰ ਨੌਜਵਾਨਾਂ ਵਿੱਚੋਂ ਇੱਕ ਨੇ ਭੂਰੀ ਪਹਿਨੀ ਹੋਈ ਸੀ ਅਤੇ ਦੂਜੇ ਨੇ ਮੂੰਹ ‘ਤੇ ਮਾਸਕ ਲਗਾਇਆ ਹੋਇਆ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਲੇ ਦੁਆਲੇ ਦੇ ਥਾਣਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਸੀ.ਸੀ.ਟੀ.ਵੀ. ਫੁਟੇਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਬੱਚੇ ਨੂੰ ਸੁਰੱਖਿਅਤ ਤੌਰ ‘ਤੇ ਵਾਪਸ ਲਿਆ ਜਾ ਸਕੇ ਅਤੇ ਇਸ ਅਗਵਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਗਾਇਆ ਜਾ ਸਕੇ।