ਬਲਾਚੌਰ 27ਅਗਸਤ (ਜਤਿੰਦਰ ਪਾਲ ਸਿੰਘ ਕਲੇਰ)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ । ਇਸ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੋਵੇ ਉਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਰਨਵੀਰ ਕਟਾਰੀਆ ਨੇ ਕਿਹਾ ਕਿ ਵਿਧਾਇਕ ਸੰਤੋਸ਼ ਕਟਾਰੀਆ ਹਲਕਾ ਬਲਾਚੌਰ ਨੇ ਪ੍ਰਸ਼ਾਸ਼ਨ ਲਗਾਤਾਰ ਰਾਬਤਾ ਬਣਾਏ ਹੋਏ ਹਨ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਤੇ ਤੁਰੰਤ ਕਾਬੂ ਪਾਇਆ ਜਾ ਸਕੇ।
ਅੱਜ ਯੂਥ ਆਗੂ ਕਰਨਵੀਰ ਕਟਾਰੀਆ ਨੇ ਅਧਿਕਾਰੀਆਂ ਨਾਲ ਪਿੰਡ ਔਲੀਆ ਪੁਰ , ਡੁਗਰੀ ਬੇਟ , ਤਾਜੋਵਾਲ, ਹੈਡੋ ਬੇਟ ਅਤੇ ਪਨਿਆਲੀ ਵਿਖੇ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਦਰਿਆ ਸਤਲੁਜ ਦੇ ਵੱਖ ਵੱਖ ਬੰਨ੍ਹਾਂ ਦਾ ਦੌਰਾ ਕੀਤਾ । ਯੂਥ ਆਗੂ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢਿਆਂ ਤੇ ਮਜ਼ਬੂਤੀ ਨਾਲ ਬੰਨ੍ਹ ਬਣਵਾਏ ਗਏ ਹਨ ਅਤੇ ਡੰਗਿਆ (ਠੋਕਰਾਂ) ਨੂੰ ਵੀ ਮੁਰੰਮਤ ਕਰਕੇ ਮਜ਼ਬੂਤ ਬਣਾਇਆ ਗਿਆ ਹੈ ।

ਇਸ ਮੌਕੇ ਕਟਾਰੀਆ ਨੇ ਦਸਿਆ ਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਢੁੱਕਵੇਂ ਇੰਤਜਾਮ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ।
ਇਸ ਮੌਕੇ ਸੁਨੀਲ ਕੌਸ਼ਲ ਪ੍ਰਧਾਨ ਨਗਰ ਕੌਂਸਲ ਬਲਾਚੌਰ, ਰਨਵੀਰ ਸਿੰਘ ਬਲਾਕ ਪ੍ਰਧਾਨ,ਹਰਮੇਸ਼ ਸਿੰਘ ਸਾਬਕਾ ਸਰਪੰਚ, ਕਰਮਜੀਤ ਸੈਣੀ, ਹਰਦੇਵ ਸਿੰਘ ਸੈਣੀ, ਬੀਸ਼ੂ ਰਾਣਾ , ਹੈਪੀ ਸੈਣੀ, ਹਨੀ ਜੋਗੇਵਾਲ, ਰਾਣਾ ਤਰਸੇਮ ਸਿੰਘ ਸਰਪੰਚ , ਪੁਸ਼ਵਿੰਦਰ ਸਿੰਘ ਸਰਪੰਚ, ਜਸਪਾਲ ਸਿੰਘ ਸਰਪੰਚ, ਦਾਰਾ ਸਿੰਘ ਸਰਪੰਚ, ਅਸ਼ੋਕ ਕੁਮਾਰ, ਜਸਵੀਰ ਸਿੰਘ ਘੁੰਮਣ ਸਰਪੰਚ, ਗੁਰਮੁਖ ਸਿੰਘ ਪਾਬਲਾ, ਕਮਲਜੀਤ ਸਰਪੰਚ , ਬਬਲੂ , ਝਲਮਨ ਸਿੰਘ ਸਰਪੰਚ, ਆਦਿ ਸਮੂਹ ਪਿੰਡ ਵਾਸੀ ਹਾਜਰ ਸਨ l


