ਨਵਾਂਸ਼ਹਿਰ /ਕਾਠਗੜ੍ਹ 27 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 24 ਨਸ਼ੀਲੀ ਗੋਲੀਆਂ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਐਸਐਚਓ ਅਭਿਸ਼ੇਕ ਸ਼ਰਮਾ ਦੀ ਅਗਵਾਈ ਵਿੱਚ ਏਐਸਆਈ ਰਾਮ ਸ਼ਾਹ ਵੱਲੋਂ ਪਿੰਡ ਆਸਰੋਂ ਤੋਂ ਹੁੰਦੇ ਹੋਏ ਹਾਈਟੈੱਕ ਨਾਕਾ ਆਸਰੋਂ ਦੇ ਵੱਲ ਜਾ ਰਹੇ ਸੀ ਕਿ ਇਸੇ ਦੌਰਾਨ ਪੁਲਿਸ ਨੇ ਫਲਾਈਓਵਰ ਦੀ ਵਲੋਂ ਇਕ ਪੈਦਲ ਆਉਂਦਾ ਵਿਆਕਤੀ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਇੱਕ ਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਤੁਰੰਤ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 24 ਨਸ਼ੀਲੀ ਗੋਲੀਆਂ ਬਰਾਮਦ ਹੋਈਆ | ਉਨ੍ਹਾਂ ਨੇ ਦੱਸਿਆਂ ਕਿ ਕਾਬੂ ਕੀਤੇ ਕਥਿਤ ਆੋਰਪੀ ਦੀ ਪਹਿਚਾਣ ਰਵੀ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਪਿੰਡ ਰੈਲਮਾਜਰਾ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |


