ਪੰਜਾਬ ਰਾਜ ਚੋਣ ਕਮਿਸ਼ਨ ਨੇ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਹ ਚੋਣਾਂ 30 ਮਾਰਚ 2025 (ਐਤਵਾਰ) ਨੂੰ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਲਈ ਹੋਣਗੀਆਂ।
ਨਾਮਜ਼ਦਗੀਆਂ ਦਾਖਲ ਕਰਨ ਦੀ ਪਹਿਲੀ ਮਿਤੀ 17 ਮਾਰਚ 2025 (ਸੋਮਵਾਰ) ਨੂੰ 11 ਵਜੇ ਤੋਂ 3 ਵਜੇ ਤੱਕ ਹੋਵੇਗੀ, ਜਦਕਿ ਆਖਰੀ ਮਿਤੀ 20 ਮਾਰਚ 2025 (ਵੀਰਵਾਰ) ਨੂੰ 3 ਵਜੇ ਤੱਕ ਹੈ। ਨਾਮਜ਼ਦਗੀਆਂ ਦੀ ਪੜਤਾਲ 21 ਮਾਰਚ 2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਵਾਪਸ ਲੈਣ ਦੀ ਆਖਰੀ ਮਿਤੀ 22 ਮਾਰਚ 2025 (ਸ਼ਨੀਵਾਰ) ਨੂੰ 3 ਵਜੇ ਤੱਕ ਹੋਵੇਗੀ।
ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ‘ਤੇ ਵੋਟਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਕੀਤੀ ਜਾਵੇਗੀ ਅਤੇ 1 ਅਪ੍ਰੈਲ 2025 (ਮੰਗਲਵਾਰ) ਨੂੰ ਚੋਣਾਂ ਮੁਕੰਮਲ ਹੋ ਜਾਣਗੀਆਂ। ਚੋਣ ਪ੍ਰੋਗਰਾਮ ਸਬੰਧੀ ਰਸਮੀ ਨੋਟੀਫਿਕੇਸ਼ਨ 17 ਮਾਰਚ 2025 ਨੂੰ ਜਾਰੀ ਕੀਤਾ ਜਾਵੇਗਾ, ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।