ਸ਼ਹੀਦ ਭਗਤ ਸਿੰਘ ਨਗਰ, 28 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਰਾਜ ਚੋਣ ਕਮਿਸ਼ਨ ਪੰਜਾਬ ਜੀ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਆਉਣ ਵਾਲੀਆਂ ਪੰਚਾਇਤ ਸੰਮਤੀ ਅਤੇ ਜਿਲ੍ਹਾ ਪਰਿਸ਼ਦ ਚੋਣਾਂ 2025 ਸਬੰਧੀ ਤਿਆਰੀਆਂ ਦੇ ਤਹਿਤ ਚੋਣਾਂ ਨਾਲ ਸਬੰਧਿਤ ਸਾਫਟਵੇਅਰ ਰਾਂਹੀਂ ਪੋਲਿੰਗ ਸਟਾਫ ਦੇ ਡਾਟਾ ਐਂਟਰੀ ਦੇ ਕੰਮ ਨੂੰ ਸ਼ੁਰੂ ਕਰਨ ਲਈ ਸਮੂਹ ਵਿਭਾਗਾਂ ਦੀ ਜਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਸਬੰਧਿਤ ਕਰਮਚਾਰੀਆਂ ਦੀ ਇੱਕ ਟ੍ਰੇਨਿੰਗ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਦਿੱਤੀ ਗਈ, ਇਸ ਟ੍ਰੇਨਿੰਗ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣਾਂ ਨਾਲ ਸਬੰਧਤ ਸਾਫਟਵੇਅਰ ਦੀ ਪ੍ਰਕਿਰਿਆ ਨੂੰ ਵਿਸਥਾਰ ਨਾਲ ਦੱਸਿਆ ਗਿਆ ਤਾਂ ਜੋ ਸਮੇਂ ਸਿਰ ਚੋਣਾਂ ਨਾਲ ਸਬੰਧਿਤ ਸਟਾਫ ਦੀ ਤਾਇਨਾਤੀ ਦਾ ਕੰਮ ਪਾਰਦਰਸ਼ੀ ਤਰੀਕੇ ਨਾਲ ਪੂਰਾ ਹੋ ਸਕੇ।ਇਹ ਟ੍ਰੇਨਿੰਗ ਜਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਸ਼੍ਰੀ ਵਿਸ਼ਾਲ ਸ਼ਰਮਾ, ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵਲੋਂ ਦਿੱਤੀ ਗਈ।


