Join
Tuesday, March 24, 2026
Tuesday, March 24, 2026

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕੀਤੀ ਪ੍ਰੈੱਸ ਕਾਨਫਰੰਸ।

ਬਲਾਚੌਰ 28 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਵਲੋਂ ਭਾਜਪਾ ਦਫਤਰ ਬਲਾਚੌਰ ਵਿਖੇ ਪੱਤਰਕਾਰ ਨਾਲ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਕੁੱਝ ਲੀਡਰ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਦੇ ਕਾਰਜਕਰਤਾ ਲੋਕਾਂ ਦਾ ਡਾਟਾ ਇਕੱਠਾ ਕਰ ਰਹੇ ਹਨ ਜੋ ਕਿ ਗਲਤ ਪ੍ਰਚਾਰ ਕਰ ਰਹੇ ਹਨ। ਓਹ ਲੋਕ ਨਹੀਂ ਚਾਹੁੰਦੇ ਕੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ ਜਿਸ ਕਾਰਨ ਲੋਕ ਭਲਾਈ ਦੇ ਕੈਂਪ ਨਜਾਇਜ ਬੰਦ ਕਰਵਾ ਕੇ ਵੱਡਾ ਅੜਿੱਕਾ ਪਾਇਆ ਜਾ ਰਿਹਾ ਹੈ। ਉਨ੍ਹਾ ਅੱਗੇ ਕਿਹਾ ਕੀ ਦੂਸਰਾ ਝੂਠਾ ਪ੍ਰਚਾਰ ਇਹ ਕੀਤਾ ਜਾ ਰਿਹਾ ਹੈ ਕੀ ਕੇਂਦਰ ਸਰਕਾਰ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਜਾ ਰਹੀ ਹੈ ਜੋ ਕੀ ਸਰਾ ਸਰ ਝੂਠ ਹੈ ਜਦੋਂ ਕਿ ਰਾਸ਼ਨ ਕਾਰਡ ਬਣਾਉਣਾ ਅਤੇ ਕੱਟਣਾ ਪੰਜਾਬ ਸਰਕਾਰ ਦਾ ਕੰਮ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਰਿੰਦਰ ਨਾਥ ਸੂਦਨ ਜ਼ਿਲ੍ਹਾ ਕੈਸ਼ੀਅਰ, ਜ਼ਿਲ੍ਹਾ ਯੂਥ ਪ੍ਰਧਾਨ ਪੰਕਜ਼ ਕੁਮਾਰ , ਅਜੇ ਕਟਾਰੀਆ,ਚੋਧਰੀ ਸਿਰੀ ਰਾਮ ਸਰਕਲ ਪ੍ਰਧਾਨ ਕਾਠਗੜ੍ਹ, ਨਰਿੰਦਰ ਭਾਟੀਆ ਅਤੇ ਹੋਰ ਵੱਖ ਵੱਖ ਸ਼ਖਸੀਅਤਾਂ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2