ਨਵਾਂਸ਼ਹਿਰ 29 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ 1984 ਵਿਚ ਕਾਂਗਰਸ ਦੀ ਸਰਕਾਰ ਸਮੇਂ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਕਤਲ ਹੋਏ ਨਿਰਦੋਸ਼ 121 ਸਿੱਖ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਹਰਿਆਣਾ ਅਸੈਂਬਲੀ ਦੇ ਮੁੱਖ ਮੰਤਰੀ ਦੇ ਇਸ ਬਿਆਨ ਦੀ ਭਰਪੂਰ ਸ਼ਲਾਘਾ ਕਰਦਿਆ ਭਾਜਪਾ ਮੰਡਲ਼ ਪ੍ਰਧਾਨ ਕਾਠਗੜ੍ਹ ਚੋਧਰੀ ਸ੍ਰੀ ਰਾਮ ਟੌਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਹਰ ਇੱਕ ਧਰਮ ਅਤੇ ਫਿਰਕੇ ਦਾ ਦਿਲੋਂ ਸਵਾਗਤ ਕਰਦੀ ਹੈ ।ਜਿਸ ਕਰਕੇ ਹਰਿਆਣਾ ਦੇ ਮੁੱਖ ਮੰਤਰੀ ਨੇ ਸਿੱਖ ਵਿਰੋਧੀ ਘਿਨਾਉਣੇ ਅਪਰਾਧ ਕਰਨ ਵਾਲੀ ਵਾਲੀ ਸਿਆਸੀ ਪਾਰਟੀ ਦੀ ਜ਼ੋਰਦਾਰ ਨਿੰਦਾ ਕਰਦਿਆਂ ਪੀੜਤ ਸਿੱਖ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕਰਕੇ ਸਿੱਖ ਕੌਮ ਦੇ ਹਿਰਦੀਆ ਤੇ ਮੱਲਮ ਲਗਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕੇ ਕੇਂਦਰ ਸਰਕਾਰ ਨੂੰ ਵੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਾਂਗ ਪੀੜਤ ਸਿੱਖ ਪਰਿਵਾਰਾਂ ਦੇ ਹਿਰਦਿਆਂ ਤੇ ਮੱਲਮ ਲਗਾ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ। ਤਾਂ ਕੇ ਭਾਈਚਾਰਕ ਸਾਂਝ ਹੋਰ ਵੀ ਮਜਬੂਤ ਹੋ ਸਕੇ ।


