Thursday, March 13, 2025

ਜੰਮੂ-ਕਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ‘ਤੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਅਦਿੱਤਿਆ ਉੱਪਲ, ਨੇ ਅੱਜ ਆਪਣੇ ਦਫ਼ਤਰ ਵਿੱਚ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ, ਸ੍ਰੀ ਅਦਿੱਤਿਆ, ਆਈ.ਪੀ.ਐੱਸ., ਐੱਸ.ਪੀ. ਸ੍ਰੀ ਜੁਗਰਾਜ ਸਿੰਘ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਆਈ.ਏ.ਐੱਸ., ਅਤੇ ਹੋਰ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ।

ਮੀਟਿੰਗ ਵਿੱਚ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੰਮੂ-ਕਟੜਾ ਐਕਸਪ੍ਰੈੱਸ ਵੇਅ ਨੂੰ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀ ਜ਼ਮੀਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਹੈ, ਉੱਥੇ ਬਿਨਾਂ ਕਿਸੇ ਦੇਰੀ ਦੇ ਕੰਮ ਸ਼ੁਰੂ ਕੀਤਾ ਜਾਵੇ।

ਉਨ੍ਹਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਜੰਮੂ-ਕਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨਾਂ ਦਾ ਮੁਆਵਜ਼ਾ ਭੂਮੀ ਮਾਲਕਾਂ ਨੂੰ ਦਿੱਤਾ ਜਾ ਚੁੱਕਾ ਹੈ, ਪਰ ਕੁਝ ਮਾਮਲੇ ਅਦਾਲਤ ਵਿੱਚ ਹਨ।

ਉਨ੍ਹਾਂ ਨੇ ਭੂਮੀ ਮਾਲਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੀ ਜ਼ਮੀਨ ਦਾ ਕਬਜ਼ਾ ਨਹੀਂ ਦਿੱਤਾ, ਉਹ ਇਸਨੂੰ ਤੁਰੰਤ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਸੌਂਪ ਦੇਣ ਤਾਂ ਜੋ ਰੋਡ ਬਣਾਉਣ ਦਾ ਕੰਮ ਸ਼ੁਰੂ ਹੋ ਸਕੇ।

ਜੇਕਰ ਕਿਸੇ ਭੂਮੀ ਮਾਲਕ ਨੂੰ ਲੱਗਦਾ ਹੈ ਕਿ ਉਸਨੂੰ ਮੁਆਵਜ਼ਾ ਘੱਟ ਮਿਲ ਰਿਹਾ ਹੈ, ਤਾਂ ਉਹ ਆਰਬੀਟ੍ਰੇਸ਼ਨ ਵਿੱਚ ਵੀ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਰਬੀਟ੍ਰੇਸ਼ਨ ਦੀਆਂ ਪਾਵਰਾਂ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਕੋਲ ਹਨ, ਜਿੱਥੇ ਉਹ ਆਪਣੀ ਗੱਲ ਰੱਖ ਸਕਦੇ ਹਨ।

ਇਸ ਸਬੰਧੀ, ਐੱਸ.ਡੀ.ਐੱਮ. ਦਫ਼ਤਰਾਂ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਆਰਬੀਟ੍ਰੇਸ਼ਨ ਸਬੰਧੀ ਜਾਣਕਾਰੀ ਲਈ ਜਾ ਸਕਦੀ ਹੈ।

Related Articles

LEAVE A REPLY

Please enter your comment!
Please enter your name here

Latest Articles