ਬਲਾਚੌਰ, 30ਅਗਸਤ (ਜਤਿੰਦਰ ਪਾਲ ਸਿੰਘ ਕਲੇਰ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ । ਇਸ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੋਵੇ ਉਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੈ ਪ੍ਰਸ਼ਾਸ਼ਨ ਨਾਲ ਲਗਾਤਾਰ ਰਾਬਤਾ ਬਣਾਏ ਹੋਇਆ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਅੱਜ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਅਧਿਕਾਰੀਆਂ ਨਾਲ ਪਿੰਡ ਔਲੀਆ ਪੁਰ ਵਿਖੇ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਦਰਿਆ ਸਤਲੁਜ ਦੇ ਵੱਖ ਵੱਖ ਬੰਨ੍ਹਾਂ ਦਾ ਦੌਰਾ ਕੀਤਾ । ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢਿਆਂ ਤੇ ਮਜ਼ਬੂਤੀ ਨਾਲ ਬੰਨ੍ਹ ਬਣਵਾਏ ਗਏ ਹਨ ਅਤੇ ਡੰਗਿਆ (ਠੋਕਰਾਂ) ਨੂੰ ਵੀ ਮੁਰੰਮਤ ਕਰਕੇ ਮਜ਼ਬੂਤ ਬਣਾਇਆ ਗਿਆ ਹੈ ।ਇਸ ਮੌਕੇ ਕਟਾਰੀਆ ਨੇ ਦਸਿਆ ਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਢੁੱਕਵੇਂ ਇੰਤਜਾਮ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਰਨਵੀਰ ਸਿੰਘ ਬਲਾਕ ਪ੍ਰਧਾਨ,ਹਰਮੇਸ਼ ਸਿੰਘ ਸਾਬਕਾ ਸਰਪੰਚ, ਕਰਮਜੀਤ ਸੈਣੀ, ਹਰਦੇਵ ਸਿੰਘ ਸੈਣੀ, ਰਾਣਾ ਤਰਸੇਮ ਸਿੰਘ ਸਰਪੰਚ , ਪੁਸ਼ਵਿੰਦਰ ਸਿੰਘ ਸਰਪੰਚ, ਜਸਪਾਲ ਸਿੰਘ ਸਰਪੰਚ, ਦਾਰਾ ਸਿੰਘ ਸਰਪੰਚ, ਅਸ਼ੋਕ ਕੁਮਾਰ, ਕਮਲਜੀਤ ਸਰਪੰਚ , ਬਬਲੂ , ਝਲਮਨ ਸਿੰਘ ਸਰਪੰਚ, ਆਦਿ ਸਮੂਹ ਪਿੰਡ ਵਾਸੀ ਹਾਜਰ ਸਨ l


