ਬਲਾਚੌਰ 31 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਜਿਲਾ ਪ੍ਰਧਾਨ ਤੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਟਕਾਰਲਾ ਦੀ ਪੰਚਾਇਤ ਨੂੰ ਡੇਢ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਪਿੰਡ ਟਕਾਰਲਾ ਦੀ ਪੰਚਾਇਤ ਅਤੇ ਨੌਜਵਾਨਾਂ ਦੀ ਇਸ ਮੰਗ ਨੂੰ ਦੇਖਦਿਆਂ ਹੋਇਆ ਉਹਨਾਂ ਵੱਲੋਂ ਆਪਣੇ ਤਿਆਰੀ ਕੋਟੇ ਵਿੱਚੋਂ ਖੇਡ ਗਰਾਊਂਡ ਦੀ ਉਸਾਰੀ ਲਈ ਡੇਢ਼ ਲੱਖ ਰੁਪਏ ਦੀ ਗਰਾਂਟ ਪਿੰਡ ਨੂੰ ਜਾਰੀ ਕੀਤੀ ਗਈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਖੇਡ ਮੈਦਾਨਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਤੇ ਨਕੇਲ ਕੱਸਣ ਵਿੱਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਆਪਣੇ ਪ੍ਰੋਗਰਾਮ ਕਰ ਰਹੀ ਹੈ। ਪਿੰਡ ਵਾਸੀਆਂ ਵੱਲੋਂ ਸਰਕਾਰ ਦੀ ਜਾਰੀ ਇਸ ਮੁਹਿਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਈ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਲਈ ਰਾਸ਼ੀ ਵੀ ਜਾਰੀ ਕੀਤੀ ਗਈ ਹੈ। ਪਿੰਡ ਦੀ ਪੰਚਾਇਤ ਵੱਲੋਂ ਸਤਨਾਮ ਜਲਾਲਪੁਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਜੋਗਿੰਦਰ ਪਾਲ ,ਮਹਾਵੀਰ ਸਰਪੰਚ ਬਲਵੀਰ ਚੰਦ, ਨਵਦੀਪ, ਰਕੇਸ਼ ਫੌਜੀ ,ਮਨਜੀਤ ਸਿਆਣ, ਸੋਨੂ ਕਿਸਾਨਾ, ਡਿੰਕਲ,ਜੀਤ ਰਾਮ ਲੰਬੜਦਾਰ, ਹਰਮੇਸ਼ ਲਾਲ ਤੋ ਇਲਾਵਾ ਬਹੁਤ ਸਾਰੇ ਯੂਥ ਕਲੱਬ ਦੇ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨI


