Join
Friday, March 13, 2026
Friday, March 13, 2026

ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਅਧਿਕਾਰੀਆ ਨਾਲ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ  ਦੌਰਾ… 

ਅਸ਼ੋਕ ਕਟਾਰੀਆ ਨੇ ਕਿਹਾ  ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਬਲਾਚੌਰ  31 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ  ਨੇ ਅਧਿਕਾਰੀਆ ਨਾਲ ਸਤਲੁਜ ਦਰਿਆ ਨਾਲ ਲੱਗਦੇ ਸੰਭਾਵਿਤ ਹੜ ਵਾਲੇ ਖੇਤਰਾਂ ਦਾ ਦੌਰਾ ਕੀਤਾ ਅਤੇ ਦਰਿਆ ਕੰਢੇ ਵਸੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ  ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਟਾਰੀਆ ਨੇ ਖੋਜਾ ਬੇਟ ਅਤੇ ਵੱਖ ਵੱਖ  ਪਿੰਡਾਂ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ  ਪ੍ਰਸ਼ਾਸਨ ਵੱਲੋਂ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24×7 ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ  ਪ੍ਰਸ਼ਾਸਨ ਹਰ ਸਥਿਤੀ ਨੂੰ ਹੱਲ ਕਰਨ ਲਈ ਪੂਰੀ ਤਿਆਰੀ ਨਾਲ ਲੈਸ ਹੈ। 

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਲੋੜੀਂਦੀ ਮਸ਼ੀਨਰੀ, ਰੈਸਕਿਊ ਟੀਮਾਂ, ਰੇਤੇ ਦੇ ਥੈਲੇ, ਸੁਰੱਖਿਅਤ ਥਾਵਾਂ ਦੀ ਪਛਾਣ ਸਮੇਤ ਹੋਰ ਲੋੜੀਂਦੀਆਂ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਇਸ ਮੌਕੇ ਐਸਡੀਓ  ਹਰਜਿੰਦਰ ਕੁਮਾਰ , ਅਨਮੋਲ ਸਿੰਘ

ਜੇਈ,ਰਨਵੀਰ ਸਿੰਘ ਬਲਾਕ ਪ੍ਰਧਾਨ, ਜਸਵੀਰ ਸਿੰਘ ਘੁੰਮਣ ਬਲਾਕ ਪ੍ਰਧਾਨ,ਥਾਣੇਦਾਰ ਸਤਪਾਲ ਸਿੰਘ,ਅਵਤਾਰ ਸਿੰਘ ਲਾਡੀ  ਹਰਜਿੰਦਰ ਸਿੰਘ ਸਾਬੀ, ਆਤਮਾ ਰਾਮ,ਰਾਮਦਾਸ ਸਬਕਾ ਸਰਪੰਚ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles