ਬਲਾਚੌਰ ,31 ਅਗਸਤ ( ਜਤਿੰਦਰ ਪਾਲ ਸਿੰਘ ਕਲੇਰ ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹੜਾਂ ਦੇ ਸੰਭਾਵੀ ਖਤਰੇ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਹਰੇਕ ਆਹੁਦੇਦਾਰ ਵਲੰਟੀਅਰ ਨੂੰ ਸੈਨਿਕਾਂ ਦੇ ਤਰਾਂ ਸੁਚੇਤ ਰਹਿਣ ਨੂੰ ਕਿਹਾ ਗਿਆ ਹੈ। ਇਸੇ ਲੜੀ ਤਹਿਤ ਅੱਜ ਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਨੇ ਬੇਲਾ ਤਾਜੋਵਾਲ ਤੇ ਏਡੀਬੀ ਬੇਲਾ ਤਾਜੋਵਾਲ ਦੇ ਸਤਲੁੱਜ ਦਰਿਆ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਂਦੇ ਹੋਏ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਬਲਾਚੌਰ ਹਲਕੇ ਵਿੱਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੀ ਸਥਿਤੀ ਬਿਲਕੁਲ ਠੀਕ ਹੈ। ਲੋਕਾਂ ਦੀਆਂ ਗੁਮਰਾਹਕੁੰਨ ਅਫਵਾਹਾਂ ਤੋਂ ਸਾਵਧਾਨ ਰਹੋ। ਜੇਕਰ ਫਿਰ ਵੀ ਤੁਹਾਨੂੰ ਕੋਈ ਪ੍ਰੇਸ਼ਾਨੀ ਆਉੰਦੀ ਹੈ ਤਾਂ ਤੁਸੀ ਮੇਰੇ ਜਾਂ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਲੰਟੀਅਰ ਜਾ ਆਹੁਦੇਦਾਰ ਨਾਲ ਰਾਬਤਾ ਕਰ ਸਕਦੇ ਹੋ। ਉਹ ਤੁਹਾਡੀ ਪੂਰੀ ਮਦਦ ਕਰਨਗੇ।
ਸਤਨਾਮ ਜਲਾਲਪੁਰ ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਸੰਭਾਵੀ ਹੜਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਲੋੜੀਂਦੀ ਮਸ਼ੀਨਰੀ, ਰੈਸਕਿਊ ਟੀਮਾਂ, ਰੇਤੇ ਦੇ ਥੈਲੇ, ਸੁਰਿਖਿਅਤ ਥਾਵਾਂ ਦੀ ਪਛਾਣ ਸਮੇਤ ਹੋਰ ਲੋੜਿਦਿਆਂ ਤਿਆਰੀਆਂ ਪਹਿਲਾਂ ਹੀ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਸੰਗਠਨ ਤੇ ਸਰਕਾਰ ਪ੍ਰਸ਼ਾਸਨ ਇੱਕਜੁਟ ਹੋ ਕੇ ਆਈ ਹੋਈ ਕੁਦਰਤੀ ਆਫ਼ਤ ਨੂੰ ਨਿੱਜਠਣ ਲਈ ਇੱਕਜੁਟ ਹੈ। ਇਸ ਮੌਕੇ ਸਤਨਾਮ ਸਿੰਘ ਸਰਪੰਚ,ਦੇਸ ਰਾਜ ਲੰਬੜਦਾਰ,ਮਨਦੀਪ ਸਿੰਘ, ਲਖਵਿੰਦਰ ਸਿੰਘ, ਨਾਗਰ ਮਲ ਆਦਿ ਹਾਜ਼ਰ ਸਨ।


