Join
Monday, March 23, 2026
Monday, March 23, 2026

ਸਤਨਾਮ ਜਲਾਲਪੁਰ ਨੇ ਵਲੰਟੀਅਰ ਸਾਥੀਆਂ ਨਾਲ ਹੈਡੋ ਬੇਟ ,ਡੁਗਰੀ ਬੇਟ ਦਰਿਆ ਦੇ ਬੰਨ੍ਹਾ ਦਾ ਕੀਤਾ ਦੌਰਾ… 

ਬਲਾਚੌਰ, 1ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ    ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ । ਇਸ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੋਵੇ ਉਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨਵਾਂ ਸ਼ਹਿਰ ਨੇ ਕਿਹਾ ਕਿ ਉਹ ਪ੍ਰਸ਼ਾਸ਼ਨ ਨਾਲ ਲਗਾਤਾਰ ਰਾਬਤਾ ਬਣਾਏ ਹੋਏ ਹਨ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਇਸ ਮੌਕੇ ਤੇ ਉਹਨਾਂ ਨੇ ਅੱਜ ਆਪਣੇ ਵਲੰਟੀਅਰ ਸਾਥੀਆਂ ਸਮੇਤ ਪਿੰਡ ਡੁੱਗਰੀ ਬੇਟ ਅਤੇ ਪਿੰਡ ਹੈਡੋਬੇਟ ਦੇ ਦਰਿਆ ਦੇ ਬੰਨ ਦਾ ਦੋਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਤੇ ਸਤਨਾਮ ਜਲਾਲਪੁਰ ਨੇ ਦੱਸਿਆ ਕੀ ਉਹਨਾਂ ਦੀ ਸਰਕਾਰ ਵੱਲੋਂ ਸਤਲੁਜ ਦਰਿਆ ਦੇ ਕੰਢਿਆਂ ਤੇ ਮਜ਼ਬੂਤੀ ਨਾਲ ਬੰਨ੍ਹ ਬਣਵਾਏ ਗਏ ਹਨ ਅਤੇ  ਡੰਗਿਆ (ਠੋਕਰਾਂ)  ਨੂੰ ਵੀ ਮੁਰੰਮਤ ਕਰਕੇ ਮਜ਼ਬੂਤ ਬਣਾਇਆ ਗਿਆ ਹੈ। ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ  ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਆਮ ਆਦਮੀ ਪਾਰਟੀ ਦੀ ਹਲਕਾ ਬਲਾਚੌਰ ਦੀ ਟੀਮ ਦਿਨ ਰਾਤ ਲੋਕਾਂ ਦੀ ਹਿਫਾਜ਼ਤ ਲਈ ਲੋਕ ਸੇਵਾ ਲਈ ਸਮਰਪਿਤ ਹੈ।ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਢੁੱਕਵੇਂ ਇੰਤਜਾਮ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਚੈਅਰਮੈਨ ਮਾਰਕੀਟ ਕਮੇਟੀ ਬਲਾਚੌਰ ਸੇਠੀ ਉਧਨਵਾਲ ,ਬਲਦੇਵ ਰਾਜ,ਦਵਿੰਦਰ ਸੈਣੀ,ਦਾਰਾ ਸਿੰਘ ਸਰਪੰਚ,ਗਿਆਨ ਸਿੰਘ ਸਾਬਕਾ ਸਰਪੰਚ, ਸੇਠੀ ਜੀ,ਜੋਹਰ,ਜੱਸੀ,ਗੁਰਬਚਨ ਸਿੰਘ,ਮੱਖਣ ਸਿੰਘ ,ਬਾਬੂ ਰਾਮ,ਬਲਕਾਰ ਸਿੰਘ,ਅਮਰਜੀਤ ਸਿੰਘ,ਜਗਦੀਸ਼ ਕੁਮਾਰ,ਤਰਸੇਮ ਸਿੰਘ ਸਰਪੰਚ ਠਠਿਆਲਾ ਬੇਟ,ਝਲਮਣ ਸਿੰਘ ਸਰਪੰਚ ਮਹਿਮੂਦਪੁਰ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2