ਮਿਲਟਰੀ ਨੂੰ ਬਲਾਉਣ ਲਈ ਪ੍ਰਸ਼ਾਸ਼ਨ ਨੂੰ ਦਿੱਤੇ ਨਿਰਦੇਸ਼…
ਨਵਾਂਸ਼ਹਿਰ, 3 ਸਤੰਬਰ ( ਜਤਿੰਦਰ ਪਾਲ ਸਿੰਘ ਕਲੇਰ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹੜਾਂ ਦੇ ਸੰਭਾਵੀ ਖਤਰੇ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦਾ ਸੰਗਠਨ ਤੇ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਜੰਗੀ ਪੱਧਰ ਤੇ ਲੋਕਾਂ ਦਾ ਸਾਥ ਦੇ ਰਹੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਅੱਜ ਧੈਂਗੜਪੁਰ ਵਿਖੇ ਸਤਲੁਜ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਦਿਆਂ ਹੋਇਆ ਕੀਤਾ ਤੇ ਕਿਹਾ ਕਿ ਮੌਜੂਦਾ ਸਮੇਂ ਪਾਣੀ ਦੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਮਾਲਵਿੰਦਰ ਸਿੰਘ ਕੰਗ ਦੱਸਿਆ ਕਿ ਦੇਰ ਰਾਤ ਧੈਂਗੜਪੁਰ ਵਿਖੇ ਬੰਨ੍ਹ ਨੂੰ ਥੋੜੀ ਢਾਅ ਲੱਗੀ ਸੀ ਜਿਸਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮੇਂ ਸਿਰ ਰੋਕ ਲਿਆ ਗਿਆ ਅਤੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਸਮੇਤ ਪਿੰਡਾਂ ਦੇ ਵਸਨੀਕਾਂ ਵਲੋੰ ਲਗਾਤਾਰ ਕੰਮ ਕਰਦਿਆਂ ਬੰਨ੍ਹ ਨੂੰ ਠੀਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨਾਲ ਵੀ ਰਾਬਤਾ ਕੀਤਾ ਜਾ ਚੁੱਕਾ ਹੈ ਅਤੇ ਲੋੜ ਅਨੁਸਾਰ ਫੌਜ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।
ਇਸ ਮੌਕੇ ਲਲਿਤ ਮੋਹਣ ਬੱਲੂ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ‘ਤੇ ਬੰਨ੍ਹ ਦੀ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਫਿਲਹਾਲ ਲੋਕਾਂ ਨੂੰ ਕਿਸੇ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਇਸ ਮੌਕੇ ਉਹਨਾਂ ਨਾਲ਼ ਹਲਕਾ ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ,ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਕੁਲਜੀਤ ਸਰਹਾਲ ਨੇ ਸਯੁੰਕਤ ਬਿਆਨ ਵਿੱਚ ਕਿਹਾ ਨੇ ਧੈਂਗੜਪੁਰ ਚ ਬੰਨ੍ਹ ਦੀ ਮਜਬੂਤੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਹੁਣ ਸਥਿਤੀ ਕਾਬੂ ਹੇਠ ਹੈ। ਉਹਨਾਂ ਕਿਹਾ ਕੀ ਲੋਕਾਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਨਜੀਤ ਸਿੰਘ ਘੁੰਮਣ ਚੇਅਰਮੈਨ ਸੈਨਿਕ ਭਲਾਈ ਬੋਰਡ, ਸਰਪੰਚ ਵਨੀਤ ਜਾਡਲਾ, ਬਲਾਚੌਰ ਮਾਰਕਿਟ ਕਮੇਟੀ ਚੇਅਰਮੈਨ ਸੇਠੀ ਉਧਨੋਵਾਲ, ਲੱਕੀ ਲੱਧੜ ਪ੍ਰਧਾਨ ਜਿਲ੍ਹਾ ਯੂਥ ਵਿੰਗ, ਮਨਦੀਪ ਸਿੰਘ ਅਟਵਾਲ, ਜਿਲ੍ਹਾ ਮੀਡੀਆ ਸੈਕਟਰੀ ਆਦਿ ਹਾਜ਼ਰ ਸਨ।


