ਨਵਾਂਸ਼ਹਿਰ 5 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ )-ਹਲਕਾ ਕਾਠਗੜ੍ਹ ਅਧੀਨ ਆਉਂਦੇ ਪਿੰਡ ਏ ਡੀ ਬੀ ਬੇਲਾ ਤਾਜੋਵਾਲ ਦੇ ਬੰਨ੍ਹ ਦੇ ਹਾਲਾਤ ਪੰਜਾਬ ਸਰਕਾਰ, ਪ੍ਰਸ਼ਾਸਨ, ਆਰਮੀ ਤੇ ਇਲਾਕਾ ਵਾਸੀਆਂ ਦੇ ਵੱਡੇ ਯਤਨਾਂ ਸਦਕਾ ਕਾਬੂ ਹੇਠ ਪਾਏ ਜਾ ਰਹੇ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਪ ਆਗੂ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਬ੍ਰਿਗੇਡੀਅਰ ਰਾਜ ਕੁਮਾਰ ਨੇ ਏ ਡੀ ਬੀ ਬੇਲਾ ਤਾਜੋਵਾਲ ਬੰਨ੍ਹਾਂ ਦਾ ਦੌਰਾ ਕਰਦਿਆਂ ਹੋਇਆਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ‘ਚ ਵੱਖ-ਵੱਖ ਵਿਭਾਗ ਦੀਆਂ ਟੀਮਾਂ ਸਮੇਤ ਪਿੰਡਾਂ ਦੇ ਵਸਨੀਕਾਂ ਵਲੋਂ ਲਗਾਤਾਰ ਕੰਮ ਕਰਦਿਆਂ ਹੋਇਆਂ ਬੰਨ੍ਹ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਫ਼ੌਜ ਦਾ ਵੀ ਸਹਾਰਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਪਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਸੰਬੰਧੀ ਗੱਲ ਕਰਦਿਆਂ ਹੋਇਆਂ ਕਿਹਾ ਕਿ ਜਿਥੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਕਲਾਕਾਰਾਂ ਅਤੇ ਹੋਰ ਵੱਡੀਆਂ ਹਸਤੀਆਂ ਵਲੋਂ ਵੱਡੇ ਪੱਧਰ ‘ਤੇ ਸਹਿਯੋਗ ਦਿੱਤਾ ਜਾ ਰਿਹਾ ਹੈ ਉੱਥੇ ਪੰਜਾਬ ਸਰਕਾਰ ਵਲੋਂ ਵੀ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਵਿਸ਼ੇਸ਼ ਸਹਿਯੋਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਏ ਡੀ ਬੀ ਬੇਲਾ ਤਾਜੋਵਾਲ ਦੇ ਬੰਨ੍ਹ ਦੇ ਹਲਾਤ ਕਾਬੂ ਵਿਚ ਹਨ।


