– ਸਤਲੁਜ ਦਰਿਆ ਨਾਲ ਲੱਗਦੇ ਪਿੰਡ ਔਲੀਆਪੁਰ ਵਿੱਚ ਆਯੋਜਿਤ ਫਲੱਡ ਰਾਹਤ ਮੈਡੀਕਲ ਕੈਂਪ ਦਾ ਜਾਇਜ਼ਾ
ਬਲਾਚੌਰ, 6 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ।
ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹਾਂ ਦੇ ਖ਼ਤਰੇ ਦੇ ਚੱਲਦਿਆਂ ਸਿਹਤ ਬਲਾਕ ਬਲਾਚੌਰ ਅਧੀਨ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਔਲੀਆਪੁਰ ਵਿੱਚ ਬੰਨ੍ਹ ਏਰੀਏ ਦਾ ਦੌਰਾ ਕਰਕੇ ਫਲੱਡ ਰਾਹਤ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੈਡੀਕਲ ਟੀਮਾਂ ਨਾਲ ਗੱਲਬਾਤ ਕੀਤੀ ਤੇ ਹੜ੍ਹ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਜ਼ਰੂਰੀ ਦਵਾਈਆਂ ਤੇ ਮੈਡੀਕਲ ਸਾਜੋ-ਸਮਾਨ ਦੀ ਉਪਲੱਬਧਤਾ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਸਤਲੁਜ ਦਰਿਆ ਨਾਲ ਲੱਗਦੇ ਸਾਰੇ ਪਿੰਡਾਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਚੌਕਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਮਾਨ ਨੇ ਕਿਹਾ ਕਿ ਸਿਹਤ ਵਿਭਾਗ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ।


