Join
Monday, March 23, 2026
Monday, March 23, 2026

ਹੜ੍ਹਾਂ ਨਾਲ ਖਰਾਬ ਹੋਈਆਂ ਵਾਹੀਯੋਗ ਜਮੀਨਾਂ ਦਾ ਗਿਰਦਾਵਰੀ ਕਰਵਾ ਕੇ ਜਲਦ ਮੁਆਵਜ਼ਾ ਦਵਾਇਆ ਜਾਵੇਗਾ : ਅਸ਼ੋਕ ਕਟਾਰੀਆ 

ਹੜ੍ਹ ਪ੍ਰਭਾਵਿਤ ਹਰੇਕ ਵਿਆਕਤੀ ਦੀ ਭਗਵੰਤ ਮਾਨ ਸਰਕਾਰ ਬਾਂਹ ਫੜੇਗੀ 

ਬਲਾਚੌਰ 6 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ   )ਪਿਛਲੇ ਕਈ ਦਿਨਾਂ ਤੋਂ ਆਈ ਹੜ੍ਹ ਨੇ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਨੁਕਸਾਨ ਕੀਤਾ ਹੈ, ਉੱਥੇ ਹੀ ਬਲਾਚੌਰ ਤਹਿਸੀਲ ਦੇ ਪਿੰਡ ਖੋਜਾ ਬੇਟ ਦੀ ਵਾਹੀਯੋਗ ਜ਼ਮੀਨ ਵੀ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ। ਵੱਖਰੇ ਵੱਖਰੇ ਪਿੰਡਾਂ ਦਾ ਜਾਇਜ਼ਾ ਲੈਣ ਲਈ ‘ਆਪ’ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਪਿੰਡ ਵਾਸੀ  ਟਰੈਕਟਰ ‘ਤੇ ਮੌਕੇ ‘ਤੇ ਪਹੁੰਚੇ। ਸਰਪੰਚ ਸੰਤੋਖ ਸਿੰਘ ਸ਼ਿਵਾਲਿਕ ਨੇ ਉਨ੍ਹਾਂ ਨੂੰ ਦੱਸਿਆ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹ ਨਾਲ ਪੰਚਾਇਤ ਦੀ ਲਗਭਗ 8 ਤੋਂ 10 ਏਕੜ ਵਾਹੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਜਿਸ ‘ਤੇ ਆਪ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਮੀਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਸੰਤੋਖ ਸਿੰਘ ਸਿਵਾਲਕ, ਰਣਵੀਰ ਸਿੰਘ ਜੱਟਪੁਰ ਬਲਾਕ ਪ੍ਰਧਾਨ, ਗੁਰਦੀਪ ਸਿੰਘ ਸੋਨੂੰ, ਕੁਲਵਿੰਦਰ ਸਿੰਘ ਪੰਚ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਅਵਤਾਰ ਸਿੰਘ ਲਾਡੀ, ਰਾਮ ਦਾਸ ਆਦਿ ਪਿੰਡ ਵਾਸੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2