ਨਵਾਂਸ਼ਹਿਰ 10 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ )-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦਾ ਐਲਾਨ ਕਰਨ ਲਈ ਭਾਜਪਾ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪ੍ਰਧਾਨ ਮੰਤਰੀ ਮੋਦੀ ਦੀ ਸੰਵੇਦਨਸ਼ੀਲਤਾ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਰਕਮ ਪਹਿਲਾਂ ਦਿੱਤੇ ਹੋਏ 12 ਹਜ਼ਾਰ ਕਰੋੜ ਦੀ ਰਕਮ ਤੋਂ ਵੱਖਰੀ ਐਲਾਨੀ ਗਈ ਹੈ। ਪੰਜਾਬ ਦੇ ਲੋਕ ਇਸ ਮਦਦ ਨੂੰ ਕਦੇ ਨਹੀਂ ਭੁੱਲਣਗੇ।ਅਤੇ ਇਸ ਰਕਮ ਨਾਲ ਪੰਜਾਬ ਦੇ ਹੜ੍ਹ ਨਾਲ ਪ੍ਰਭਾਵਿਤ ਲੋਕ ਮੁੜ ਲੀਹਾਂ ਤੇ ਆ ਸਕਣ ਗੇ।


