ਨਵਾਂਸ਼ਹਿਰ 10 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿੱਚ ਭਾਰੀ ਬਰਸਾਤ ਨਾਲ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ।ਜਿਸ ਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਵਾਈ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਨੂੰ ਫੌਰੀ ਤੌਰ ਤੇ ਰਾਹਤ ਦਿੰਦੇ ਹੋਏ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ, ਜਿਸ ਨਾਲ ਸੂਬੇ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਅਤੇ ਇਲਾਕਿਆਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਉੱਚੇਚੇ ਤੌਰ ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਦੀ ਔਖੀ ਘੜੀ ਵਿੱਚ ਬਾਂਹ ਫੜਨ ਲਈ ਧੰਨਵਾਦ ਕੀਤਾ। ਐਡਵੋਕੇਟ ਲੱਕੀ ਨੇ ਪ੍ਰਧਾਨ ਮੰਤਰੀ ਜੀ ਨੂੰ ਜਿੱਥੇ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ, ਉੱਥੇ ਹੀ ਮੋਦੀ ਜੀ ਦਾ ਪੰਜਾਬ ਆ ਕੇ ਲੋਕਾਂ ਨਾਲ ਖੜ੍ਹਨ ਲਈ ਧੰਨਵਾਦ ਵੀ ਕੀਤਾ । ਲੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਤੁਹਾਡੇ ਵੱਲ ਬੜੀ ਵੱਡੀ ਆਸ ਨਾਲ ਦੇਖ ਰਹੇ ਸਨ ਅਤੇ ਤੁਹਾਡੇ ਵਲੋਂ 1600 ਕਰੋੜ ਦੀ ਫੌਰੀ ਸਹਾਇਤਾ ਦੇਣ ਲਈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਧੰਨਵਾਦ ਕਰਦੇ ਹਾਂ ।
ਲੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੇ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਮੋਡੇ ਨਾਲ ਮੋਡਾ ਲਾ ਕੇ ਚਟਾਨ ਖੜ੍ਹੇ ਹਨ । ਉਨ੍ਹਾਂ ਨੂੰ ਇਸ ਔਖੀ ਘੜੀ ਵਿੱਚੋਂ ਬਾਹਰ ਕੱਢਣਗੇ।


